ਭਾਜਪਾ ਦੀ ਸਮਰਸਤਾ ਸੰਕਲਪ ਯਾਤਰਾ ਦਾ ਦੀਨਾਨਗਰ ਪੁੱਜਣ ’ਤੇ ਛੀਨਾ ਵਲੋਂ ਭਰਵਾਂ ਸਵਾਗਤ
ਦੀਨਾਨਗਰ, 21 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦਾ ਦੀਨਾਨਗਰ ਪੁੱਜਣ ’ਤੇ ਛੀਨਾ ਪੈਟਰੋਲ ਪੰਪ ਦੀਨਾਨਗਰ ਬਾਈਪਾਸ ਵਿਖੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਯਾਤਰਾ ’ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
22-11-2026