22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਨ.ਆਰ.ਆਈ ਰਣਜੀਤ ਸਿੰਘ ਕੈਨੇਡਾ ਦੇ ਪਰਿਵਾਰ ਨੇ ਬਲਵਿੰਦਰ ਸਿੰਘ ਲਾਡੀ ਕੀਤਾ ਨਿੱਘਾ ਸਵਾਗਤ

ਊਧਨਵਾਲ, 21 ਨਵੰਬਰ (ਪਰਗਟ ਸਿੰਘ)-ਬੀਤੇ ਦਿਨ ਪਿੰਡ ਧੀਰਾ ਚ ਡਿਸਪੈਂਸਰੀ ਦੀ ਇਮਾਰਤ ਅਤੇ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਲਈ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਉਹ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਕਨੇਡਾ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਨਾਲ ਗਏ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ।

ਅਜੀਤ ਡੈਸਕ 22-11-2026
ਊਧਨਵਾਲ, 21 ਨਵੰਬਰ (ਪਰਗਟ ਸਿੰਘ)-ਬੀਤੇ ਦਿਨ ਪਿੰਡ ਧੀਰਾ ਚ ਡਿਸਪੈਂਸਰੀ ਦੀ ਇਮਾਰਤ ਅਤੇ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕਰਨ ਲਈ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਉਹ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਕਨੇਡਾ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅਤੇ ਨਾਲ ਗਏ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਰਣਜੀਤ ਸਿੰਘ ਕਨੇਡਾ ਵਰਗੇ ਜੁਝਾਰੂ ਵਰਕਰ ਜੋ ਪਿੰਡ ਅਤੇ ਹਲਕੇ ਦੀ ਤਰੱਕੀ ਬਾਰੇ ਦਿਨ ਰਾਤ ਸੋਚਦੇ ਹਨ। ਰਣਜੀਤ ਸਿੰਘ ਕਨੇਡਾ ਦੀ ਧਰਮਪਤਨੀ ਜਸਪਾਲ ਕੌਰ ਅਤੇ ਸਮੂਹ ਪਰਿਵਾਰ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਲਵਿੰਦਰ ਸਿੰਘ, ਅੰਸਦੀਪ ਸਿੰਘ, ਐਸ.ਐਚ.ਓ ਘੁਮਾਣ ਸੁਰਿੰਦਰਪਾਲ ਸਿੰਘ, ਚੌਂਕੀ ਇੰਚਾਰਜ ਪੰਜਾਬ ਸਿੰਘ, ਸਰਪੰਚ ਦਵਿੰਦਰ ਸਿੰਘ, ਗੁਰਮੰਗਤ ਸਿੰਘ ਮੱਲ੍ਹੀ,ਮਾਸਟਰ ਸੂਬਾ ਸਿੰਘ ਖਹਿਰਾ, ਸਰਪੰਚ ਮਨਦੀਪ ਸਿੰਘ ਦਈਆ, ਸਰਪੰਚ ਲਖਬੀਰ ਸਿੰਘ ਧੰਦੋਈ, ਸਰਪੰਚ ਮਨਦੀਪ ਸਿੰਘ ਹਰਪੁਰਾ, ਸਰਪੰਚ ਚਰਨਜੀਤ ਸਿੰਘ ਖੁਜਾਲਾ, ਸਰਪੰਚ ਕਰਮ ਸਿੰਘ ਪੀਰੋਵਾਲੀ, ਪੀ.ਏ ਡਿੰਪਲ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਤੇ ਆਲ ਇੰਡੀਆ ਕਿਸਾਨ ਮਹਾਂ ਸਭਾ ਵਲੋਂ ਪਿੰਡ ਰਾਮਦੀਵਾਲੀ ਵਿਖੇ ਅਹਿਮ ਮੀਟਿੰਗ ਅਗਲੀ ਖ਼ਬਰ ਕਸ਼ਮੀਰ ਸਿੰਘ ਪੰਜਗਰਾਈਆਂ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।