22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਚੈੱਕ ਮਾਮਲਿਆਂ ਦੇ ਨਿਪਟਾਰੇ ਲਈ ਪਠਾਨਕੋਟ ਵਿਖੇ ਵਿਸ਼ੇਸ਼ ਲੋਕ ਅਦਾਲਤ ਲਗਾਈ

ਪਠਾਨਕੋਟ, 21 ਨਵੰਬਰ (ਸੰਧੂ)- ਚੈੱਕ ਨਾਲ ਸੰਬੰਧਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅੱਜ ਡਿਸਟ੍ਰਿਕਟ ਐਂਡ ਸੈਸ਼ਨ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ । ਇਹ ਅਦਾਲਤ ਦੂਜੀ ਮੰਜ਼ਿਲ ’ਤੇ ਸਥਿਤ ਮੈਡਮ ਬਬੀਤਾ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਕਮ ਸਪੈਸ਼ਲ ਕੋਰਟ (ਚੈਕ ਕੇਸ) ਦੀ ਅਦਾਲਤ ਵਿਚ ਲਗਾਈ ਗਈ ।

ਅਜੀਤ ਡੈਸਕ 22-11-2026
ਪਠਾਨਕੋਟ, 21 ਨਵੰਬਰ (ਸੰਧੂ)- ਚੈੱਕ ਨਾਲ ਸੰਬੰਧਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਅੱਜ ਡਿਸਟ੍ਰਿਕਟ ਐਂਡ ਸੈਸ਼ਨ ਕੋਰਟ ਕੰਪਲੈਕਸ ਪਠਾਨਕੋਟ ਵਿਖੇ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ । ਇਹ ਅਦਾਲਤ ਦੂਜੀ ਮੰਜ਼ਿਲ ’ਤੇ ਸਥਿਤ ਮੈਡਮ ਬਬੀਤਾ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਕਮ ਸਪੈਸ਼ਲ ਕੋਰਟ (ਚੈਕ ਕੇਸ) ਦੀ ਅਦਾਲਤ ਵਿਚ ਲਗਾਈ ਗਈ । ਇਹ ਲੋਕ ਅਦਾਲਤ ਪ੍ਰਭਜੋਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੀ ਅਗਵਾਈ ਹੇਠ ਕਰਵਾਈ ਗਈ । ਇਸ ਦੌਰਾਨ ਚੈੱਕ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕਰਦਿਆਂ ਦੋਵੇਂ ਧਿਰਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਆਪਸੀ ਗੱਲਬਾਤ ਰਾਹੀਂ ਵਿਵਾਦ ਸੁਲਝਾਉਣ ਦੇ ਯਤਨ ਕੀਤੇ ਗਏ । ਇਸ ਦੌਰਾਨ ਕਈ ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ । ਇਸ ਮੌਕੇ ਐਡਵੋਕੇਟ ਉਮੇਸ਼, ਐਡਵੋਕੇਟ ਵਿਨੋਦ ਮਹਾਜਨ, ਐਡਵੋਕੇਟ ਦੀਪਕ ਸਵਾਲ ਅਤੇ ਐਡਵੋਕੇਟ ਮੈਡਮ ਨੈਂਸੀ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ‘ ਸਿਹਤਮੰਦ ਧੀਆਂ, ਖ਼ੁਸ਼ਹਾਲ ਭਾਰਤ’ ਮੁਹਿੰਮ ਤਹਿਤ ਵਿਦਿਆਰਥਣਾਂ ਨੂੰ ਔਰਤਾਂ ਦੀ ਸਿਹਤ ਸਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਇੱਟਾਂ ਦਾ ਰੇਟ ਜ਼ਿਆਦਾ ਹੋਣ ਕਾਰਨ ਲੋਕਾਂ ’ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।