22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ’ਚ ਸਜਾਇਆ ਨਗਰ ਕੀਰਤਨ

ਪਠਾਨਕੋਟ, 21 ਨਵੰਬਰ (ਸੰਧੂ)- ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ਵਿਖੇ ਵਿਸ਼ਾਲ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ ਗਿਆ । ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਰਾਈਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਹੋਈ ।

ਅਜੀਤ ਡੈਸਕ 22-11-2026
ਪਠਾਨਕੋਟ, 21 ਨਵੰਬਰ (ਸੰਧੂ)- ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਠਾਨਕੋਟ ਵਿਖੇ ਵਿਸ਼ਾਲ ਨਗਰ ਕੀਰਤਨ ਸ਼ਰਧਾ ਨਾਲ ਸਜਾਇਆ ਗਿਆ । ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਰਾਈਂ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਹੋਈ । ਨਗਰ ਕੀਰਤਨ ਦੌਰਾਨ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਸਿੱਖ ਮਾਰਸ਼ਲ ਆਰਟ ਗਤਕੇ ਦੇ ਹੈਰਾਨੀਜਨਕ ਕਰਤੱਬ ਪੇਸ਼ ਕੀਤੇ । ਨਗਰ ਕੀਰਤਨ ਦੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵਲੋਂ ਸਵਾਗਤ ਕੀਤਾ ਗਿਆ ਅਤੇ ਲੰਗਰ ਤੇ ਹੋਰ ਸੇਵਾਵਾਂ ਦਾ ਪ੍ਰਬੰਧ ਵੀ ਕੀਤਾ ਗਿਆ । ਨਗਰ ਕੀਰਤਨ ਮੁਹੱਲਾ ਸਰਾਈਂ ਤੋਂ ਸ਼ੁਰੂ ਹੋ ਕੇ ਇੰਦਰਾ ਕਾਲੋਨੀ, ਰੇਲਵੇ ਰੋਡ, ਵਾਲਮੀਕਿ ਚੌਕ, ਲਾਈਟਾਂ ਵਾਲਾ ਚੌਕ, ਡਲਹੌਜ਼ੀ ਰੋਡ, ਮਿਸ਼ਨ ਰੋਡ, ਡਾਕਖਾਨਾ ਚੌਕ ਅਤੇ ਗਾਂਧੀ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਵਿਖੇ ਪਹੁੰਚ ਕੇ ਸੰਪੰਨ ਹੋਇਆ । ਇਸ ਮੌਕੇ ਸਰਬੱਤ ਖਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਂ ਦੇ ਪ੍ਰਧਾਨ ਮਨਜੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ, ਗੁਰਦੁਆਰਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਪੰਨਾ ਲਾਲ ਭਾਟੀਆ, ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਭਾਜਪਾ ਦੇ ਸੀਨੀਅਰ ਆਗੂ ਦੀਪਾਂਸ਼ੂ ਘਈ, ਪਠਾਨਕੋਟ ਵਪਾਰ ਮੰਡਲ ਦੇ ਚੇਅਰਮੈਨ ਅਨਿਲ ਮਹਾਜਨ, ਜਥੇਦਾਰ ਕੇਸਰ ਸਿੰਘ ਯਾਦਗਾਰੀ ਸਭਾ ਦੇ ਚੇਅਰਮੈਨ ਹਰਸਿਮਰਨਜੀਤ ਸਿੰਘ, ਨਿਤਿਨ ਮਹਾਜਨ ਲਾਡੀ, ਗੌਰਵ ਵਡੈਹਰਾ, ਵਪਾਰ ਮੰਡਲ ਪਠਾਨਕੋਟ ਦੇ ਪ੍ਰਭਾਰੀ ਭਾਰਤ ਮਹਾਜਨ, ਰਨਵੀਰ ਸਿੰਘ, ਸੰਦੀਪ ਸਿੰਘ ਸ਼ਿੰਗਾਰੀ, ਹਰਦੀਪ ਸਿੰਘ ਮਾਕਨ, ਨਾਰਾਇਣਦੀਪ ਸਿੰਘ, ਤਜਿੰਦਰ ਸਿੰਘ ਬੇਦੀ, ਚਰਨਜੀਤ ਸਿੰਘ ਬੇਦੀ, ਗੁਰਦੇਵ ਸਿੰਘ ਜੋਹਲ, ਸੁਖਚੈਨ ਸਿੰਘ, ਅਜਮੇਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ ਬੇਦੀ, ਰਵਨੀਤ ਸਿੰਘ ਗਢ, ਗੁਰਮੀਤ ਸਿੰਘ, ਹਰਮੀਤ ਸਿੰਘ, ਐਡਵੋਕੇਟ ਗੁਰ ਆਸ਼ੀਸ਼ ਸਿੰਘ, ਮਨਿੰਦਰ ਸਿੰਘ ਬੋਬੀ, ਜਸਜੀਤ ਸਿੰਘ ਸਾਹਨੀ, ਹਰਜੀਤ ਸਿੰਘ, ਮੋਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਕਮੇਟੀ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਸ਼ੰਕਰ ਅਖਾੜੇ ਵਲੋਂ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ‘ ਸਿਹਤਮੰਦ ਧੀਆਂ, ਖ਼ੁਸ਼ਹਾਲ ਭਾਰਤ’ ਮੁਹਿੰਮ ਤਹਿਤ ਵਿਦਿਆਰਥਣਾਂ ਨੂੰ ਔਰਤਾਂ ਦੀ ਸਿਹਤ ਸਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।