21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਮਿਆਂ ਦੀ ਹੜਤਾਲ 11ਵੇਂ ਦਿਨ ਵੀ ਜਾਰੀ

ਪਠਾਨਕੋਟ, 21 ਨਵੰਬਰ (ਵਿਨੋਦ)-ਐਨ. ਐਚ.

* ਜ਼ਿਲ੍ਹੇ ਵਿਚ 11 ਦਿਨਾਂ ਵਿਚ ਆਯੂਸ਼ਮਾਨ ਆਰੋਗਿਆ ਕੇਂਦਰ ਦੀਆਂ ਲਗਪਗ 13200 ਮਰੀਜ਼ਾਂ ਦੀ ਓ.ਪੀ.ਡੀ. ਪ੍ਰਭਾਵਿਤ 22-11-2026
ਪਠਾਨਕੋਟ, 21 ਨਵੰਬਰ (ਵਿਨੋਦ)-ਐਨ.ਐਚ.ਐਮ. ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਹੱਲਾ-ਬੋਲ ਹੜਤਾਲ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ । ਪਿਛਲੇ 10 ਦਿਨਾਂ ਤੋਂ ਮਿਹਨਤ ਕਰਮਚਾਰੀ ਲਗਾਤਾਰ ਸੰਘਰਸ਼ ਕਰ ਰਹੇ ਹਨ । ਡਾ: ਅਤੁੱਲ ਨੇ ਦੱਸਿਆ ਕਿ 11 ਦਿਨ ਤੋਂ ਹੜਤਾਲ ਹੋਣ ਕਰਕੇ ਜ਼ਿਲ੍ਹੇ ਦੇ 66 ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀ ਲਗਪਗ 13200 ਮਰੀਜ਼ਾਂ ਦੀ ਓ.ਪੀ.ਡੀ. ਪ੍ਰਭਾਵਿਤ ਹੋਈ ਹੈ, ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ । ਉਂਝ ਤਾਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਸਬੰਧੀ ਕਈ ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਅਸਲ ਵਿਚ ਐਨ.ਐਚ.ਐਮ. ਦੀ ਹੜਤਾਲ ਕਾਰਨ ਪਿੰਡਾਂ ਵਿਚ ਆਯੂਸ਼ਮਾਨ ਆਰੋਗਿਆ ਕੇਂਦਰਾਂ ਦੀ ਓ.ਪੀ.ਡੀ. ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ । ਜੇਕਰ ਸਰਕਾਰ ਨੇ ਐਨ.ਐਚ.ਐਮ. ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ । ਉਨ੍ਹਾਂ ਵਲੋਂ ਦੱਸਿਆ ਗਿਆ ਕਿ ਪੰਜਾਬ ਭਰ ਵਿਚ ਸਿਹਤ ਵਿਭਾਗ ਅਧੀਨ ਨੈਸ਼ਨਲ ਹੈਲਥ ਮਿਸ਼ਨ ਤਹਿਤ ਪਿਛਲੇ 18 ਸਾਲਾਂ ਤੋਂ ਬਹੁਤ ਹੀ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰਦੇ 9200 ਦੇ ਕਰੀਬ ਮੈਡੀਕਲ, ਪੈਰਾਮੈਡੀਕਲ ਅਤੇ ਦਫ਼ਤਰੀ ਸਿਹਤ ਕਾਮੇ ਠੇਕਾ ਪ੍ਰਥਾ ਦਾ ਸ਼ਿਕਾਰ ਹੋ ਰਹੇ ਹਨ। ਪ੍ਰੰਤੂ ਪਿਛਲੇ ਲਗਪਗ ਪੰਜ ਸਾਲਾਂ ਤੋਂ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀਆਂ ਪੰਜਾਬ ਸਰਕਾਰ ਨਾਲ ਹੋਈਆਂ 57-58 ਮੀਟਿੰਗਾਂ ਸਿਰਫ਼ ਜੁਬਾਨੀ ਲਾਰੇਬਾਜ਼ੀ ਸਾਬਿਤ ਹੋਈਆਂ। ਸੂਬਾਈ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਲਗਭਗ ਪੰਜ ਸਾਲ ਦਾ ਸਮਾਂ ਬੀਤ ਜਾਣ ਤੇ ਵੀ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੀ ਕੋਈ ਵੀ ਜਾਇਜ਼ ਮੰਗ ਪੂਰੀ ਨਹੀਂ ਕੀਤੀ। ਜਿਸ ਕਰਕੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਦੌਰਾਨ ਯੁੱਧਵੀਰ ਸਿੰਘ, ਨਵਨੀਤ ਕੌਰ, ਅੰਕਿਤਾ ਠਾਕੁਰ, ਅਮਨਦੀਪ ਸਿੰਘ, ਚੰਦਰ ਮਹਾਜਨ, ਬੀ.ਐਸ.ਏ. ਡਾ: ਆਕਾਸ਼ ਰਤਨ, ਜਤਿਨ ਕੁਮਾਰ, ਮੀਨਾਕਸ਼ੀ, ਵਾਸੂ ਮਹਾਜਨ, ਦੀਪਕ ਕੁਮਾਰ, ਸ਼ਿਵ ਕੁਮਾਰ, ਪੂਜਾ, ਰਜੁਨ ਸਿੰਘ, ਕਰਨਵੀਰ, ਕੁਲਦੀਪ ਕੁਮਾਰ, ਅਸ਼ਵਨੀ ਕੁਮਾਰ ਅਤੇ ਸੰਦੀਪ ਕੁਮਾਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਮਹਾਸ਼ਾ ਸਮਾਜ ਨੂੰ ਆਬਾਦੀ ਦੇ ਹਿਸਾਬ ਨਾਲ ਕਾਂਗਰਸ ਵਿਚ ਉਚਿਤ ਨੁਮਾਇੰਦਗੀ ਦੇਣ ਦੀ ਮੰਗ ਅਗਲੀ ਖ਼ਬਰ ਪਿੰਡ ਸੋਹਲ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਕਿਸਾਨ ਦੀ ਕਣਕ ਦੀ ਫ਼ਸਲ ’ਤੇ ਕੀਤੀ ਜ਼ਹਿਰੀਲੀ ਸਪਰੇਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।