23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿਸ਼ਾ ਅਧੀਨ ਮੁਕਾਬਲਿਆਂ ’ਚ ਪੀ.ਐਮ. ਸ੍ਰੀ ਸ਼ੇਖਪੁਰ ਸਕੂਲ ਨੇ ਹਾਸਲ ਕੀਤੀਆਂ ਪਹਿਲੀਆਂ ਪੁਜ਼ੀਸ਼ਨਾਂ

ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਪੀ. ਐਮ.

ਅਜੀਤ ਡੈਸਕ 23-11-2026
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਵਿਖੇ ਬਲਾਕ ਬਟਾਲਾ ਵੱਲੋਂ 19 ਤੇ 20 ਨਵੰਬਰ 2026 ਨੂੰ ਦੋ ਰੋਜ਼ਾ ਵਿਸ਼ਾ ਮੇਲਾ ਕਰਵਾਇਆ ਗਿਆ। ਪ੍ਰੋਗਰਾਮ ਦੀ ਅਗਵਾਈ ਸਕੂਲ ਦੇ ਗਣਿਤ ਮਾਸਟਰ ਸੁਖਦੀਪ ਸਿੰਘ ਨੇ ਬਤੌਰ ਨੋਡਲ ਅਫ਼ਸਰ ਕੀਤੀ। ਵਿਸ਼ਾ ਮੇਲੇ ਦੇ ਪਹਿਲੇ ਦਿਨ ਬਲਾਕ ਦੇ ਨੌਂ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਹਾਰਿਕ ਵਰਤੋਂ ਵਿਸ਼ੇ ਅਧੀਨ ਹੋਏ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੰਕਰਪੁਰਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਬਾਸਰਪੁਰ ਨੇ ਦੂਜਾ ਤੇ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਲਾ ਏਕੀਕ੍ਰਿਤ ਸਿੱਖਿਆ ਵਿਸ਼ੇ ਅਧੀਨ ਪੀ.ਐਮ. ਸ਼੍ਰੀ ਸਕੂਲ ਸ਼ੇਖਪੁਰ ਨੇ ਪਹਿਲਾ, ਸਰਕਾਰੀ ਹਾਈ ਸਕੂਲ ਹਰਦੋਚੰਡ ਨੇ ਦੂਜਾ ਤੇ ਸਰਕਾਰੀ ਹਾਈ ਸਕੂਲ ਤਲਵੰਡੀ ਭਰਥ ਨੇ ਤੀਜਾ ਸਥਾਨ ਹਾਸਲ ਕੀਤਾ। ਵਿਸ਼ਾ ਮੇਲੇ ਦੇ ਦੂਜੇ ਦਿਨ ਕਰਵਾਏ ਗਏ ਮੁਕਾਬਲਿਆਂ ਵਿਚ ਬਲਾਕ ਦੇ ਕੁੱਲ 12 ਸਕੂਲਾਂ ਦੇ 43 ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿਸ਼ਾ ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਵੱਖ-ਵੱਖ ਮਾਡਲਾਂ ਅਤੇ ਗਤੀਵਿਧੀਆਂ ਦਾ ਮੁਲਾਂਕਣ ਕਰਨ ਲਈ ਜੱਜਾਂ ਵਜੋਂ ਨਵਨੀਤ ਕੌਰ ਗਣਿਤ ਅਧਿਆਪਿਕਾ ਮਿਰਜਾਜਾਨ, ਗੁਰਵਿੰਦਰ ਸਿੰਘ ਲੈਕਚਰਾਰ ਪੰਜਾਬੀ ਲੜਕੇ ਸਕੂਲ ਬਟਾਲਾ, ਜਤਿੰਦਰ ਸਿੰਘ ਲੈਕਚਰਾਰ ਮਸਾਣੀਆਂ, ਅਮਨਪ੍ਰੀਤ ਕੌਰ ਪੰਜਾਬੀ ਲੈਕਚਰਾਰ ਤਾਰਾਗੜ੍ਹ ਅਤੇ ਗੁਰਮੀਤ ਸਿੰਘ ਸਾਇੰਸ ਮਾਸਟਰ ਸਕੂਲ ਆਫ਼ ਐਮੀਨੈਂਸ ਬਟਾਲਾ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਬਲਾਕ ਨੋਡਲ ਅਫ਼ਸਰ ਬਟਾਲਾ-1 ਜਸਵਿੰਦਰ ਸਿੰਘ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਬਲਾਕ ਰਿਸੋਰਸ ਕੋਆਰਡੀਨੇਟਰ ਸੁਖਚੈਨ ਤੇ ਵਿਪਨ ਕੁਮਾਰ ਵੀ ਮੌਜੂਦ ਰਹੇ। ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਸਮੂਹ ਭਾਗ ਲੈਣ ਵਾਲੇ ਸਕੂਲਾਂ, ਵਿਦਿਆਰਥੀਆਂ, ਗਾਈਡ ਅਧਿਆਪਕਾਂ, ਜੱਜਾਂ ਅਤੇ ਪ੍ਰਬੰਧਕੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਦੁੱਗਲ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।