22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਬੀਪੁਰ ਤੋਂ ਨਗਰ ਕੀਰਤਨ ਸਜਾਇਆ

ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ/ਪੰਕਜ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਨਬੀਪੁਰ ਵਿਖੇ ਕਈ ਦਿਨਾਂ ਤੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ । ਇਸ ਸਿਲਸਿਲੇ ਅਧੀਨ ਅੱਜ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਵਲੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਨਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਨੇ ਕੀਤੀ ।

ਅਜੀਤ ਡੈਸਕ 23-11-2026
ਗੁਰਦਾਸਪੁਰ, 22 ਨਵੰਬਰ (ਅਸ਼ੋਕ ਸ਼ਰਮਾ/ਪੰਕਜ ਸ਼ਰਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਨਬੀਪੁਰ ਵਿਖੇ ਕਈ ਦਿਨਾਂ ਤੋਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ । ਇਸ ਸਿਲਸਿਲੇ ਅਧੀਨ ਅੱਜ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਵਲੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਨਰਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਨੇ ਕੀਤੀ । ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਯਾਦਗਾਰ ਸ਼ਹੀਦਾਂ ਨਬੀਪੁਰ ਤੋਂ ਹੋਈ । ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ। ਪ੍ਰਕਾਸ਼ ਪੁਰਬ ਸਬੰਧੀ 22 ਨਵੰਬਰ ਨੂੰ ਗੁਰਦੁਆਰਾ ਸਾਹਿਬ ਨਬੀਪੁਰ ਵਿਖੇ ਅਖੰਡ ਪਾਠ ਆਰੰਭ ਕੀਤਾ ਗਿਆ ਸੀ ਜਿਸ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ । ਇਸ ਪਵਿੱਤਰ ਨਗਰ ਕੀਰਤਨ ਵਿਚ ਕੁਲਦੀਪ ਸਿੰਘ, ਗੁਰਮੀਤ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ ਤੇ ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ ਬੀਬੀਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਅਮਰਬੀਰ ਸਿੰਘ ਯੂ.ਐਸ.ਏ. ਨੇ ਬਲਵਿੰਦਰ ਸਿੰਘ ਲਾਡੀ ਨਾਲ ਖੇਡ ਮੇਲੇ ਸੰਬੰਧੀ ਕੀਤੀ ਵਿਚਾਰ ਚਰਚਾ ਅਗਲੀ ਖ਼ਬਰ ਸ਼ੇਰੇ ਬੱਬਰ ਪੰਜਾਬ ਕ੍ਰਿਸਚਨ ਸੇਵਾ ਫ਼ਰੰਟ ਵਲੋਂ ਪ੍ਰੈਸ ਕਾਨਫਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।