ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ
ਧਾਰੀਵਾਲ, 22 ਨਵੰਬਰ (ਸਵਰਨ ਸਿੰਘ)- ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜਾਰਜ ਦੀ ਪ੍ਰਧਾਨਗੀ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ਵਿਚ ਇਨਾਮ ਵੰਡ ਸਮਾਗਮ ਕੀਤਾ ਗਿਆ। ਮੁੱਖ ਮਹਿਮਾਨ ਵਜੋਂ ਸਹਾਇਕ ਪਬਲਿਕ ਪ੍ਰੋਸੀਕਿਊਟਰ ਜ਼ਿਲ੍ਹਾ ਗੁਰਦਾਸਪੁਰ ਅਮਨ ਮੋਹਿੰਦਰੂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
23-11-2026