24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕੀਤੀ ਮੀਟਿੰਗ ਪਾਰਟੀ ਦੀ ਮਜ਼ਬੂਤੀ ਅਤੇ 2027 ਦੀਆਂ ਚੋਣਾਂ ਸੰਬੰਧੀ ਕੀਤੀਆਂ ਵਿਚਾਰਾਂ

ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ: ਦੇਸ ਰਾਜ ਸਿੰਘ ਧੁੱਗਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 24-11-2026
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ: ਦੇਸ ਰਾਜ ਸਿੰਘ ਧੁੱਗਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸ: ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 20 27 ’ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਪੰਜਾਬ ਵਿਚ ਫਿਰ ਤੋਂ ਖੁਸ਼ਹਾਲੀ, ਵਿਕਾਸ ਤੇ ਅਮਨ-ਸ਼ਾਂਤੀ ਦਾ ਦੌਰ ਆਵੇਗਾ। ਇਸ ਮੌਕੇ ਮੰਗਲ ਸਿੰਘ ਕੋਟ ਬਖਤਾ, ਬੀਬੀ ਕਸ਼ਮੀਰ ਕੌਰ, ਈਸ਼ਵਰ ਸਿੰਘ ਯਾਦਪੁਰ ਸੇਖਵਾਂ, ਸੁਖਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੀ ਸਲੋਮ ਚਰਚ ਪੁਰਾਣਾ ਧਾਰੀਵਾਲ ਵਿਖੇ ਸਾਬਾ ਭੱਟੀ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਦੇ ਸ਼ਗਨ ਮੌਕੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।