23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਧਾਰ ਬਲਾਕ ਵਿਖੇ ਲਗਾਤਾਰ ਚੋਰੀਆਂ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ

ਧਾਰ ਕਲਾਂ, 23 ਨਵੰਬਰ (ਨਰੇਸ਼ ਪਠਾਨੀਆ)- ਧਾਰ ਬਲਾਕ ਤੇ ਆਸ ਪਾਸ ਇਲਾਕਿਆਂ ਵਿਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਸਰਦੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਵਧਣ ਕਾਰਨ ਲੋਕ ਕਾਫੀ ਚਿੰਤਤ ਹਨ।

ਦੁਨੇਰਾ ਵਿਖੇ ਜਾਗ੍ਰਿਤੀ ਚੌਕ ਤੇ ਬੇ-ਆਬਾਦ ਪਿਆ ਅੰਤਰਰਾਜੀ ਪੁਲਿਸ ਨਾਕਾ ਅਟਲਸੇਤੂ। ਤਸਵੀਰਾਂ: ਨਰੇਸ਼ ਪਠਾਨੀਆ 24-11-2026
ਧਾਰ ਕਲਾਂ, 23 ਨਵੰਬਰ (ਨਰੇਸ਼ ਪਠਾਨੀਆ)- ਧਾਰ ਬਲਾਕ ਤੇ ਆਸ ਪਾਸ ਇਲਾਕਿਆਂ ਵਿਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਸਰਦੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਵਧਣ ਕਾਰਨ ਲੋਕ ਕਾਫੀ ਚਿੰਤਤ ਹਨ। ਪਿਛਲੇ ਦਿਨੀਂ ਧਾਰ ਬਲਾਕ ਅਧੀਨ ਪੈਂਦੀ ਪਿੰਡ ਦੁਨੇਰਾ, ਘਾੜ ਬਗਤੌਲੀ, ਦੁਖਨਿਆਲੀ, ਚਲਾੜ, ਬਖਤਪੁਰ ਆਦਿ ਪਿੰਡਾਂ ਵਿਚ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ। ਲੋਕਾਂ ਦਾ ਕਹਿਣਾ ਹੈ ਕਿ ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ ਜਿਸ ਕਾਰਨ ਲੋਕਾਂ ਨੂੰ ਆਪਣੇ ਘਰਾਂ ਤੇ ਦੁਕਾਨਾਂ ਦੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਚੋਰੀ ਦੀਆਂ ਵਾਰਦਾਤਾਂ ਦਾ ਮੁੱਖ ਕਾਰਨ ਇਲਾਕੇ ਵਿਚ ਨੌਜਵਾਨਾਂ ਵਿਚ ਵੱਧ ਰਹੀ ਬੇਰੁਜ਼ਗਾਰੀ ਤੇ ਨਸ਼ੇ ਦਾ ਰੁਝਾਨ ਵੱਧਣਾ ਹੈ। ਧਾਰ ਬਲਾਕ ਦੀ ਪੁਲਿਸ ਚੌਕੀ ਦੁਨੇਰਾ ਅਧੀਨ ਪੈਂਦੇ ਦੋ ਸਰਹੱਦੀ ਰਾਜ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੀਆਂ ਸਰਹੱਦਾਂ ’ਤੇ ਕੋਈ ਪੁਲਿਸ ਨਾਕਾ ਨਾ ਹੋਣ ਕਾਰਨ ਬਾਹਰੀ ਸ਼ਰਾਰਤੀ ਅਨਸਰ ਆਸਾਨੀ ਨਾਲ ਚੋਰੀ ਤੇ ਨਸ਼ੇ ਦੀ ਵਿਕਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਜਾਂਦੇ ਹਨ। ਲੋਕਾਂ ਦੀ ਮੰਗ ਹੈ ਕਿ ਪ੍ਰਸ਼ਾਸਨ ਨੂੰ ਦੁਨੇਰਾ ਰਾਸ਼ਟਰੀ ਮਾਰਗ ਸਥਿਤ ਬੰਦ ਪਏ ਪੁਲਿਸ ਨਾਕੇ ’ਤੇ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ ਅਤੇ ਰਾਤ ਸਮੇਂ ਪੁਲਿਸ ਗਸ਼ਤ ਵਧਾਈ ਜਾਵੇ।
ਪਿਛਲੀ ਖ਼ਬਰ ਬਾਲ ਦਿਵਸ ਸਮਾਗਮ ’ਚ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਧਿਆਤਮਿਕ ਜਾਗ੍ਰਿਤੀ ਦੇ ਨਾਲ ਆਦਰਸ਼ ਸਮਾਜ ਦੀ ਸਥਾਪਨਾ ਦਾ ਸੰਦੇਸ਼ ਦਿੰਦੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।