23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

27 ਨਵੰਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੇ ਚੱਕਾ ਜਾਮ ਕਰਨ ਦਾ ਐਲਾਨ

ਪਠਾਨਕੋਟ, 23 ਨਵੰਬਰ (ਸੰਧੂ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਪਠਾਨਕੋਟ ਬ੍ਰਾਂਚ ਦੇ ਆਗੂ ਸੁਖਜਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲ-ਮਟੋਲ ਵਾਲੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨਲਿਸਟਮੈਂਟ ਤੇ ਆਊਟ ਸੋਰਸ ਤਾਲਮੇਲ ਕਮੇਟੀ ਪੰਜਾਬ ਵਲੋਂ 27 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿਖੇ ਸੂਬਾ ਪੱਧਰੀ ਸੰਘਰਸ਼ ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਅਜੀਤ ਡੈਸਕ 24-11-2026
ਪਠਾਨਕੋਟ, 23 ਨਵੰਬਰ (ਸੰਧੂ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਪਠਾਨਕੋਟ ਬ੍ਰਾਂਚ ਦੇ ਆਗੂ ਸੁਖਜਿੰਦਰ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਟਾਲ-ਮਟੋਲ ਵਾਲੇ ਰਵੱਈਏ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨਲਿਸਟਮੈਂਟ ਤੇ ਆਊਟ ਸੋਰਸ ਤਾਲਮੇਲ ਕਮੇਟੀ ਪੰਜਾਬ ਵਲੋਂ 27 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿਖੇ ਸੂਬਾ ਪੱਧਰੀ ਸੰਘਰਸ਼ ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੌਰਾਨ ਚੱਕਾ ਜਾਮ ਅਤੇ ਜਾਗੋ ਮਾਰਚ ਕਰਕੇ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਗਟਾਇਆ ਜਾਵੇਗਾ। ਇਸ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਪਠਾਨਕੋਟ ਬ੍ਰਾਂਚ ਦੀ ਅਗਵਾਈ ਹੇਠ ਵਿਭਾਗ ਦੇ ਮੁਲਾਜ਼ਮ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ 27 ਨਵੰਬਰ ਦਾ ਸੰਘਰਸ਼ ਹਰ ਹਾਲਤ ’ਚ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ ਅਗਲੀ ਖ਼ਬਰ ਨਾਭਾ ਦਾਸ ਕਾਲੋਨੀ ਦੇ 200 ਪਰਿਵਾਰਾਂ ਨੂੰ ਜਲਦ ਮਿਲੇਗੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ-ਲਾਲ ਚੰਦ ਕਟਾਰੂਚੱਕ *...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।