ਗੱਠਜੋੜ ਨਾਲ ਅਕਾਲੀ-ਭਾਜਪਾ ਸਰਕਾਰ ਬਣਾਉਣੀ ਤੈਅ- ਵਿਕਟਰ ਮਸੀਹ
ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਗੁਰਦਾਸਪੁਰ ਦੇ ਹਲਕਾ ਪ੍ਰਧਾਨ (ਇਸਾਈ ਭਾਈਚਾਰਾ) ਵਿਕਟਰ ਮਸੀਹ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨਾਲ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਭਰ ਆਇਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਪ੍ਰਾਪਤ ਕਰਕੇ ਅਕਾਲੀ ਭਾਜਪਾ ਸਰਕਾਰ ਰਾਜ ਕਰੇਗੀ।
ਵਿਕਟਰ ਮਸੀਹ
25-11-2026