25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਖੇਡ ਮੈਦਾਨ ਦੀ ਮੰਗ ਪੂਰੀ ਹੋਣ ਦੀ ਉਮੀਦ ’ਤੇ ਲੱਗ ਰਿਹਾ ਅੜਿੱਕਾ

ਜ਼ਿਕਰਯੋਗ ਹੈ ਕਿ ਨਰੋਟ ਜੈਮਲ ਸਿੰਘ ਕਸਬੇ ਵਿਚ ਪਿਛਲੇ ਕਈ ਸਾਲਾਂ ਤੋਂ ਖੇਡ ਦਾ ਮੈਦਾਨ ਨਾ ਹੋਣ ਕਾਰਨ ਨੌਜਵਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਸਬੇ ਦੇ ਨੌਜਵਾਨਾਂ ਵਲੋਂ ਆਪਣੀ ਇਸ ਮੰਗ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਮੰਤਰੀ ਦੇ ਨਿਰਦੇਸ਼ਾਂ ’ਤੇ ਸਰਕਾਰੀ ਨਿਯਮਾਂ ਅਨੁਸਾਰ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਗਈ ਸੀ ।

ਅਜੀਤ ਡੈਸਕ 25-11-2026
ਜ਼ਿਕਰਯੋਗ ਹੈ ਕਿ ਨਰੋਟ ਜੈਮਲ ਸਿੰਘ ਕਸਬੇ ਵਿਚ ਪਿਛਲੇ ਕਈ ਸਾਲਾਂ ਤੋਂ ਖੇਡ ਦਾ ਮੈਦਾਨ ਨਾ ਹੋਣ ਕਾਰਨ ਨੌਜਵਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਸਬੇ ਦੇ ਨੌਜਵਾਨਾਂ ਵਲੋਂ ਆਪਣੀ ਇਸ ਮੰਗ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਮੰਤਰੀ ਦੇ ਨਿਰਦੇਸ਼ਾਂ ’ਤੇ ਸਰਕਾਰੀ ਨਿਯਮਾਂ ਅਨੁਸਾਰ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਗਈ ਸੀ । ਇਸ ਪਹਿਲਕਦਮੀ ਦੀ ਕਸਬਾ ਵਾਸੀਆਂ ਵਲੋਂ ਸ਼ਲਾਘਾ ਵੀ ਕੀਤੀ ਗਈ ਸੀ । ਪਰ ਹੁਣ ਨਿਸ਼ਾਨਦੇਹੀ ਤੋਂ ਬਾਅਦ ਸਾਹਮਣੇ ਆਏ ਇਸ ਵਿਵਾਦ ਨੇ ਖੇਡ ਮੈਦਾਨ ਬਣਨ ਦੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ । ਕਸਬਾ ਵਾਸੀਆਂ ਵਿਚ ਚਰਚਾ ਹੈ ਕਿ ਜਦੋਂ ਸਰਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਕੀਤੀ ਗਈ ਹੈ ਤਾਂ ਇਸ ਨਾਲ ਕਥਿਤ ਛੇੜਛਾੜ ਕਰਨ ਦੇ ਮਾਮਲੇ ਵਿਚ ਪ੍ਰਸ਼ਾਸਨ ਵਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ ? ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰੀ ਜ਼ਮੀਨ ਅਤੇ ਰਸਤੇ ਦੀ ਹੱਦਬੰਦੀ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਖੇਡ ਮੈਦਾਨ ਬਣਾਉਣ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਨੇਪਰੇ ਚਾੜ੍ਹਿਆ ਜਾਵੇ ।
ਪਿਛਲੀ ਖ਼ਬਰ ਸੂਬੇ ਦੀ ਭਾਈਚਾਰਕ ਸਾਂਝ ਅਤੇ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਲੈ ਕੇ ਆਇਆ ਇਹ ਗੱਠਜੋੜ-ਵਿਧਾਇਕ ਅਸ਼ਵਨੀ ਸ਼ਰਮਾ ਅਗਲੀ ਖ਼ਬਰ ਮਨਰੇਗਾ ਫੰਡ ਜਾਰੀ ਨਾ ਹੋਣ ’ਤੇ ਧਾਰ ਬਲਾਕ ਦੇ ਸਰਪੰਚਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਬਾਹਰ ਵਿਸ਼ਾਲ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।