24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਕੀਰਤਨ ਦਰਬਾਰ ਦੌਰਾਨ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਪਠਾਨਕੋਟ, 24 ਨਵੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਵੇਰੇ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ।

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸਮਾਗਮ ਦੌਰਾਨ ਕੀਰਤਨ ਕਰਦੇ ਹੋਏ ਰਾਗੀ ਜਥਾ ਅਤੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ । ਤਸਵੀਰਾਂ: ਸੰਧੂ 25-11-2026
ਪਠਾਨਕੋਟ, 24 ਨਵੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਸਵੇਰੇ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ । ਉਪਰੰਤ ਭਾਈ ਗੁਰਕ੍ਰਿਪਾਲ ਸਿੰਘ ਖਾਲਸਾ ਵਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸਜੇ ਕੀਰਤਨ ਦਰਬਾਰ ਵਿਚ ਭਾਈ ਗੁਰਬਚਨ ਸਿੰਘ ਅਤੇ ਭਾਈ ਰਾਜਨ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਜਥੇ ਅਤੇ ਭਾਈ ਅਮਰਜੀਤ ਸਿੰਘ ਅਨਮੋਲ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਵਲੋਂ ਦਰਸਾਏ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ । ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਿੱਤੇ ਗਏ ਤਿੰਨ ਮਹਾਨ ਸਿਧਾਂਤਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਆਪਸੀ ਭਾਈਚਾਰਾ, ਪਿਆਰ ਤੇ ਸੇਵਾ ਭਾਵਨਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ । ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਮੈਨੇਜਰ ਸੋਹਨ ਸਿੰਘ, ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਬਿੱਟੂ, ਪਰਮਿੰਦਰ ਸਿੰਘ , ਸੁਖਵਿੰਦਰ ਸਿੰਘ, ਗੁਰਮੀਤ ਸਿੰਘ, ਅਰਵਿੰਦਰ ਸਿੰਘ, ਗੁਰਦੀਪ ਸਿੰਘ ਕਪੂਰ, ਗੋਪਾਲ, ਚਰਨ ਸਿੰਘ, ਤਿਰਲੋਚਨ ਸਿੰਘ, ਜਸਵੰਤ ਸਿੰਘ, ਉਜਾਗਰ ਸਿੰਘ, ਦਾਤਾਰ ਸਿੰਘ, ਹਰਦੀਪ ਸਿੰਘ, ਅਮਰੀਕ, ਗੁਰਦੀਪ ਸਿੰਘ, ਅਮਨਦੀਪ ਸਿੰਘ, ਸਤਵਿੰਦਰ ਸਿੰਘ, ਪਰਮਜੀਤ ਸਿੰਘ, ਹਰਨਾਮ ਸਿੰਘ, ਜੁਗਲ ਕਿਸ਼ੋਰ, ਜਸਬੀਰ ਸਿੰਘ, ਹਰਜੀਤ ਸਿੰਘ, ਹਰਮੀਤ ਸਿੰਘ, ਬਲਜੀਤ ਕੌਰ, ਪਰਮਜੀਤ ਸਿੰਘ ਸਾਹਿਬ, ਹਰਮੀਤ ਕੌਰ, ਗੁਰਕਿਰਪਾਲ ਸਿੰਘ, ਹਰਵਿੰਦਰ ਸਿੰਘ, ਇਕਬਾਲ ਸਿੰਘ, ਕੁਲਜੀਤ ਸਿੰਘ, ਰਵਿੰਦਰ ਸਿੰਘ, ਹਰਵਿੰਦਰ ਕੌਰ, ਕਮਲਜੀਤ ਕੌਰ, ਸੁੰਦਰ ਸਿੰਘ, ਕੁਲਦੀਪ ਸਿੰਘ, ਰਿਤੂ ਕੌਰ ਸੇਠੀ, ਇੰਦਰਜੀਤ ਸਿੰਘ, ਰਣਜੀਤ ਸਿੰਘ ਅਤੇ ਸੁਰਿੰਦਰਜੀਤ ਕੌਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।