26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ ਵਾਰਿਸ ਪੰਜਾਬ ਨੇ ਸਤਿੰਦਰਜੀਤ ਸਿੰਘ ਗਿੱਲ ਨੂੰ ਤਾਲਮੇਲ ਕਮੇਟੀ ਪੰਜਾਬ ਦਾ ਮੈਂਬਰ ਨਿਯੁਕਤ ਕੀਤਾ

ਧਾਰੀਵਾਲ, 25 ਨਵੰਬਰ (ਸਵਰਨ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਵਲੋਂ ਸਤਿੰਦਰਜੀਤ ਸਿੰਘ ਗਿੱਲ ਨੂੰ ਤਾਲਮੇਲ ਕਮੇਟੀ ਪੰਜਾਬ ਦਾ ਮੈਂਬਰ ਨਿਯੁਕਤ ਗਿਆ ਹੈ। ਇਸ ਨਿਯੁਕਤੀ ’ਤੇ ਸਤਿੰਦਰਜੀਤ ਸਿੰਘ ਗਿੱਲ ਨੇ ਡਰਾਫਟਿੰਗ ਕਮੇਟੀ ਦਾ ਬਹੁਤ ਬਹੁਤ ਧੰਨਵਾਦ ਕੀਤਾ ਹੈ।

ਸਤਿੰਦਰਜੀਤ ਸਿੰਘ ਗਿੱਲ 26-11-2026
ਧਾਰੀਵਾਲ, 25 ਨਵੰਬਰ (ਸਵਰਨ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਿੰਸੀਪਲ ਡਰਾਫਟਿੰਗ ਕਮੇਟੀ ਵਲੋਂ ਸਤਿੰਦਰਜੀਤ ਸਿੰਘ ਗਿੱਲ ਨੂੰ ਤਾਲਮੇਲ ਕਮੇਟੀ ਪੰਜਾਬ ਦਾ ਮੈਂਬਰ ਨਿਯੁਕਤ ਗਿਆ ਹੈ। ਇਸ ਨਿਯੁਕਤੀ ’ਤੇ ਸਤਿੰਦਰਜੀਤ ਸਿੰਘ ਗਿੱਲ ਨੇ ਡਰਾਫਟਿੰਗ ਕਮੇਟੀ ਦਾ ਬਹੁਤ ਬਹੁਤ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਲਗਨ ਅਤੇ ਦ੍ਰਿੜ੍ਹਤਾ ਨਾਲ ਨਿਭਾਉਣਗੇ।ਇਸ ਨਿਯੁਕਤੀ ਨੂੰ ਲੈ ਕੇ ਜਸਵਿੰਦਰ ਡਰੋਲੀ, ਗੁਰਦੀਪ ਸਿੰਘ ਭੰਡਾਲ, ਕ੍ਰਿਸ਼ਨ ਸਿੰਘ ਰੁਪਾਣਾ, ਅਵਤਾਰ ਸਿੰਘ ਸੇਖੋਂ ਅਤੇ ਜਗਦੀਪ ਸਿੰਘ ਕੰਸਾਲਾ ਆਦਿ ਨੇ ਸਲਾਘਾ ਕੀਤੀ ਅਤੇ ਕਿਹਾ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ੍ਟ ਸਤਿੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਪੰਜਾਬ ਦੇ ਹੱਕਾਂ ਲਈ ਡੱਟ ਕੇ ਕੰਮ ਕਰਨਗੇ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਸਤਿੰਦਰਜੀਤ ਸਿੰਘ ਗਿੱਲ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕੀਤੀ ਗਈ।
ਪਿਛਲੀ ਖ਼ਬਰ ਵੱਖ-ਵੱਖ ਸਿਆਸੀ ਆਗੂਆਂ ਨੇ ਜਥੇਦਾਰ ਚੰਨਣ ਸਿੰਘ ਬਾਠ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਗੁਰਦਾਸਪੁਰ ਸ਼ਹਿਰ ਅੰਦਰ ਟ੍ਰੈਫਿਕ ਲਾਈਟਾਂ ਦਾ ਰਮਨ ਬਹਿਲ ਤੇ ਰਾਜੀਵ ਸ਼ਰਮਾ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।