ਚੀਮਾ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਸ਼ਾਨੋ-ਸ਼ੌਕਤ ਨਾਲ ਕਰਵਾਇਆ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਘੁਮਾਣ, 25 ਨਵੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਾਲ ਭਰ ਦੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।
ਅਜੀਤ ਡੈਸਕ
26-11-2026