ਗੋਲਡਨ ਪਬਲਿਕ ਸਕੂਲ ਦੇਹੜ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਕੋਟਲੀ ਸੂਰਤ ਮੱਲ੍ਹੀ, 25 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਗੋਲਡਨ ਪਬਲਿਕ ਸਕੂਲ ਦੇਹੜ ’ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਦੁਨੀਆ ਦੇ ਰਹਿਬਰ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਹਾਜ਼ਰੀ ਭਰੀ।
ਅਜੀਤ ਡੈਸਕ
26-11-2026