ਡਿਊਟੀ ਦੌਰਾਨ ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਸ੍ਰੀ ਹਰਿਗੋਬਿੰਦਪੁਰ, 26 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦੇ ਵਸਨੀਕ ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ (42) ਪੁੱਤਰ ਸਵ: ਸੁੱਖਾ ਸਿੰਘ ਵਾਸੀ ਸ੍ਰੀ ਹਰਿਗੋਬਿੰਦਪੁਰ ਦੀ ਬੁੱਧਵਾਰ ਨੂੰ ਅਚਾਨਕ ਪਿੰਡ ਮਾੜੀ ਪੰਨਵਾਂ ਵਿਖੇ ਸਥਿਤ ਸ਼ਹੀਦ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਡਿਊਟੀ ਦੌਰਾਨ ਦਿਲ ਦਾ ਦੌਰ ਪੈਣ ਕਾਰਨ ਮੌਤ ਹੋ ਗਈ ਹੈ। ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਸਕੂਲ ਵਿਚ ਬਤੌਰ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਸਨ।
ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਦੀ ਫਾਇਲ ਫ਼ੋਟੋ।
27-11-2026