ਗੰਨੇ ਦੇ ਭਾਅ ਨੂੰ ਲੈ ਕੇ ਕਿਸਾਨ ਆਗੂ ਭੋਜਰਾਜ ਨੇ ਮੁੱਖ ਮੰਤਰੀ ਦੇ ਦਾਅਵਿਆਂ ਨੂੰ ਨਕਾਰਿਆ
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)- ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਆਗੂ ਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਸਬੰਧੀ ਕੀਤੇ ਜਾ ਰਹੇ ਦਾਅਵਿਆਂ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਭੋਜਰਾਜ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੀਜ਼ਨ 2026-27 ਲਈ ਗੰਨੇ ਦੇ ਭਾਅ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 431 ਰੁਪਏ ਭਾਅ ਐਲਾਨਣ ਮੌਕੇ ਇਹ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇਸ਼ ਭਰ ਵਿਚੋਂ ਸਭ ਤੋਂ ਵੱਧ ਭਾਅ ਦੇ ਰਿਹਾ ਹੈ ਜੋ ਕਿ ਤੱਥਾਂ ਤੋਂ ਕੋਹਾਂ ਦੂਰ ਹੈ ।
ਸ
ਸੁਖਦੇਵ ਸਿੰਘ ਭੋਜਰਾਜ
27-11-2026
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)- ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਭਾਰਤ ਦੇ ਆਗੂ ਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਸਬੰਧੀ ਕੀਤੇ ਜਾ ਰਹੇ ਦਾਅਵਿਆਂ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਭੋਜਰਾਜ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੀਜ਼ਨ 2026-27 ਲਈ ਗੰਨੇ ਦੇ ਭਾਅ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 431 ਰੁਪਏ ਭਾਅ ਐਲਾਨਣ ਮੌਕੇ ਇਹ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਦੇਸ਼ ਭਰ ਵਿਚੋਂ ਸਭ ਤੋਂ ਵੱਧ ਭਾਅ ਦੇ ਰਿਹਾ ਹੈ ਜੋ ਕਿ ਤੱਥਾਂ ਤੋਂ ਕੋਹਾਂ ਦੂਰ ਹੈ । ਕਿਸਾਨ ਆਗੂ ਭੋਜਰਾਜ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਕਰਨਾਟਕ ਸਰਕਾਰ ਵਲੋਂ ਗੰਨੇ ਦਾ ਭਾਅ 420 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ ਪਰ ਉੱਥੇ ਗੰਨੇ ਦੀ ਕਟਾਈ, ਛਿਲਾਈ ਤੇ ਢੁਆਈ ਦਾ ਖ਼ਰਚਾ ਖੰਡ ਮਿੱਲਾਂ ਵਲੋਂ ਵੱਖਰੇ ਤੌਰ ’ਤੇ ਕਿਸਾਨਾਂ ਨੂੰ ਅਦਾ ਕੀਤਾ ਜਾਂਦਾ ਹੈ। ਇਸ ਹਿਸਾਬ ਨਾਲ ਉੱਥੋਂ ਦੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 520 ਰੁਪਏ ਤੋਂ ਵੱਧ ਮਿਲਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਗੰਨੇ ਦਾ ਲਾਗਤ ਮੁੱਲ 470 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਇਕ ਸਾਲ ਦੀ ਫ਼ਸਲ ਹੋਣ ਕਾਰਨ ਡਾ: ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 100 ਫ਼ੀਸਦੀ ਮੁਨਾਫ਼ਾ ਜੋੜ ਕੇ ਗੰਨੇ ਦਾ ਵਾਜਬ ਭਾਅ 940 ਰੁਪਏ ਪ੍ਰਤੀ ਕੁਇੰਟਲ ਬਣਦਾ ਹੈ। ਭੋਜਰਾਜ ਨੇ ਦੋਸ਼ ਲਗਾਇਆ ਕਿ ਨਵੇਂ ਭਾਅ ਐਲਾਨਣ ਦੇ ਨਾਲ-ਨਾਲ ਸਰਕਾਰ ਤੇ ਨਿੱਜੀ ਖੰਡ ਮਿੱਲਾਂ ਵੱਲ ਕਿਸਾਨਾਂ ਦੀ ਪੁਰਾਣੀ ਬਕਾਇਆ ਰਾਸ਼ੀ ਵੀ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਇਕੱਲੀ ਫਗਵਾੜਾ ਖੰਡ ਮਿੱਲ ਵੱਲ ਪੰਜ ਸਾਲ ਪੁਰਾਣੀ 27 ਕਰੋੜ ਰੁਪਏ ਦੀ ਰਾਸ਼ੀ ਤੇ ਸਰਕਾਰ ਵਲੋਂ ਨਿੱਜੀ ਮਿੱਲਾਂ ਨੂੰ ਦਿੱਤੇ ਜਾਣ ਵਾਲੇ 68 ਰੁਪਏ ਪ੍ਰਤੀ ਕੁਇੰਟਲ ਸਮੇਤ ਕਰੀਬ 52 ਕਰੋੜ ਰੁਪਏ ਦਾ ਬਕਾਇਆ ਅਜੇ ਤੱਕ ਨਹੀਂ ਦਿੱਤਾ ਗਿਆ। ਅੰਤ ਵਿਚ ਕਿਸਾਨ ਆਗੂ ਨੇ ਦੱਸਿਆ ਕਿ ਗੰਨੇ ਦਾ ਲਾਹੇਵੰਦ ਭਾਅ ਲੈਣ ਲਈ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਕਰਨਾਟਕ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵਲੋਂ ਸੰਘਰਸ਼ ਵਿੱਢਿਆ ਹੈ। ਇਸੇ ਤਹਿਤ 15 ਨਵੰਬਰ ਤੋਂ ਖੰਡ ਮਿੱਲ ਮੁਕੇਰੀਆਂ ਅੱਗੇ ਸੰਯੁਕਤ ਗੰਨਾ ਸੰਘਰਸ਼ ਕਮੇਟੀ ਵਲੋਂ ਵਾਜਬ ਭਾਅ, ਪੁਰਾਣੀ ਬਕਾਇਆ ਰਾਸ਼ੀ ਦੀ ਇਕਮੁਸ਼ਤ ਅਦਾਇਗੀ ਤੇ ਮਿੱਲਾਂ ਸਮੇਂ ਸਿਰ ਚਲਾਉਣ ਦੀ ਪੱਕੀ ਤਾਰੀਖ ਮਿੱਥਣ ਲਈ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ ਜੋ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ।