26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰਦੁਆਰਾ ਸੰਤ ਆਸ਼ਰਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਪਠਾਨਕੋਟ, 26 ਨਵੰਬਰ (ਸੁਮਿਤ)- ਸਥਾਨਕ ਮਿਸ਼ਨ ਰੋਡ ਸਥਿਤ ਗੁਰਦੁਆਰਾ ਸੰਤ ਆਸ਼ਰਮ ਵਿਖੇ ਸੰਤ ਬਾਬਾ ਇਕਬਾਲ ਸਿੰਘ ਸੰਤ ਆਸ਼ਰਮ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਇਸ ਪਾਵਨ ਮੌਕੇ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਰਹੀਆਂ।

ਅਜੀਤ ਡੈਸਕ 27-11-2026
ਪਠਾਨਕੋਟ, 26 ਨਵੰਬਰ (ਸੁਮਿਤ)- ਸਥਾਨਕ ਮਿਸ਼ਨ ਰੋਡ ਸਥਿਤ ਗੁਰਦੁਆਰਾ ਸੰਤ ਆਸ਼ਰਮ ਵਿਖੇ ਸੰਤ ਬਾਬਾ ਇਕਬਾਲ ਸਿੰਘ ਸੰਤ ਆਸ਼ਰਮ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ । ਇਸ ਪਾਵਨ ਮੌਕੇ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਰਹੀਆਂ। ਸਮਾਗਮ ਦੀ ਸ਼ੁਰੂਆਤ ਅਖੰਡ ਪਾਠ ਦੇ ਭੋਗ ਪਾਉਣ ਨਾਲ ਹੋਈ । ਉਪਰੰਤ ਕੀਰਤਨੀ ਜਥਿਆਂ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਕਥਾਵਾਚਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਅੰਤ ਵਿਚ ਸੰਤ ਬਾਬਾ ਇਕਬਾਲ ਸਿੰਘ ਸੰਤ ਆਸ਼ਰਮ ਚੈਰੀਟੇਬਲ ਟਰੱਸਟ ਤੇ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਜਸਬੀਰ ਸਿੰਘ ਬੌਬੀ, ਅਮਨਦੀਪ ਸਿੰਘ ਬਾਜਵਾ, ਹਰਦੀਪ ਸਿੰਘ, ਬਲਵੀਰ ਸਿੰਘ ਛੀਨਾ, ਨਵਤੇਜ ਸਿੰਘ, ਸੁਖਦੀਪ ਸਿੰਘ, ਲਖਵਿੰਦਰ ਸਿੰਘ, ਮੋਂਟੀ, ਹਰਦੀਪ ਸਿੰਘ ਮਾਕਨ, ਡਾਕਟਰ ਮੋਂਟੀ, ਹਰਦੀਪ ਸਿੰਘ, ਸਿਮਰਨ ਛੀਨਾ, ਬਲਵੰਤ ਕੌਰ, ਹਰਪਿੰਦਰ ਸਿੰਘ ਬਾਜਵਾ, ਰਾਜਿੰਦਰ ਸਿੰਘ ਬਾਜਵਾ, ਯਸ਼ਪਾਲ, ਬੱਬਲੀ, ਰਿਆ ਆਹੂਜਾ, ਰਮਨਦੀਪ ਕੌਰ, ਕਮਲਜੀਤ ਕੌਰ ਤੇ ਸੋਨਾ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਅਗਲੀ ਖ਼ਬਰ ਲੈਕਚਰਾਰ ਸੁਰਿੰਦਰ ਪਾਲ ਤਾਰਾਗੜ੍ਹ ਨੂੰ ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਭਾਜਪਾ ਟੀਚਰ ਸੈੱਲ ਦੀ ਜ਼ਿੰਮੇਵਾਰੀ ਸੌਂਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।