26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ

ਪਠਾਨਕੋਟ, 26 ਨਵੰਬਰ (ਸੰਧੂ)-ਸਟੇਟ ਪੈਨਸ਼ਨਰਜ਼ ਜੁਆਇੰਟ ਫਰੰਟ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪਿਛਲੇ ਸਮੇਂ ਵਿਚ ਕੀਤੇ ਸੰਘਰਸ਼ ਦੀ ਸਮੀਖਿਆ ਕੀਤੀ ਗਈ ਤੇ ਸੂਬਾ ਕਮੇਟੀ ਵਲੋਂ ਉਲੀਕੇ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 27-11-2026
ਪਠਾਨਕੋਟ, 26 ਨਵੰਬਰ (ਸੰਧੂ)-ਸਟੇਟ ਪੈਨਸ਼ਨਰਜ਼ ਜੁਆਇੰਟ ਫਰੰਟ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪਿਛਲੇ ਸਮੇਂ ਵਿਚ ਕੀਤੇ ਸੰਘਰਸ਼ ਦੀ ਸਮੀਖਿਆ ਕੀਤੀ ਗਈ ਤੇ ਸੂਬਾ ਕਮੇਟੀ ਵਲੋਂ ਉਲੀਕੇ ਅਗਲੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਰੇਸ਼ ਕੁਮਾਰ, ਮਾਸਟਰ ਰਾਮਦਾਸ, ਕਾਮਰੇਡ ਸੱਤ ਪ੍ਰਕਾਸ਼, ਰਜਿੰਦਰ ਧੀਮਾਨ, ਮੰਗਤ ਸਿੰਘ, ਐਕਸ਼ੀਅਨ ਮਹੇਸ਼ ਦਾਸ, ਵਜ਼ੀਰ ਚੰਦ, ਕੁਲਭੂਸ਼ਨ ਸ਼ਰਮਾ ਤੇ ਚਮਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਮੁੱਖ ਮੰਤਰੀ ਵਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਵਾਰ-ਵਾਰ ਰੱਦ ਕਰਨਾ ਇਸ ਦਾ ਸਬੂਤ ਹੈ । ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਪੁਤਲੇ ਫੂਕਣ, ਫੁੱਲ ਪ੍ਰਵਾਹ ਦੀ ਰਸਮ ਤੇ ਅਟਾਰੀ ਬਾਰਡਰ ਤੋਂ ਸ਼ੰਭੂ ਬਾਰਡਰ ਤੱਕ ਮਨੁੱਖੀ ਲੜੀ ਬਣਾਉਣ ਸਮੇਤ ਸਾਰੇ ਐਕਸ਼ਨ ਪ੍ਰੋਗਰਾਮ ਪੂਰੀ ਸਫ਼ਲਤਾ ਨਾਲ ਨੇਪਰੇ ਚਾੜ੍ਹੇ ਜਾਣਗੇ । ਉਨ੍ਹਾਂ ਪੈਨਸ਼ਨਰਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ । ਮੀਟਿੰਗ ਵਿਚ ਵਿਜੇ ਕੁਮਾਰ ਸ਼ਰਮਾ, ਸੁਭਾਸ਼ ਸ਼ਰਮਾ, ਤਰਸੇਮ, ਜੋਗਿੰਦਰ ਪਾਲ, ਦਿਲਬਾਗ ਰਾਏ, ਸੁਖਜਿੰਦਰ ਸਿੰਘ, ਬਲਵਿੰਦਰ ਕੁਮਾਰ, ਕੁਲਦੀਪ, ਅਸ਼ੋਕ ਮਹਾਜਨ, ਅਰਜਨ ਸਾਰਥੀ, ਤਾਰਾ ਚੰਦ ਤੇ ਬੰਸੀ ਲਾਲ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ ।
ਪਿਛਲੀ ਖ਼ਬਰ ਕੀਰਤਪੁਰ ਸਾਹਿਬ ਤੋਂ ਫੁੱਲ ਤਾਰ ਕੇ ਆਉਂਦੇ ਹੋਏ ਅਰਟਿਗਾ ਤੇ ਆਈ-20 ਕਾਰ ਦੀ ਆਹਮੋ-ਸਾਹਮਣੇ ਟੱਕਰ 3 ਔਰਤਾਂ ਤੇ ਬੱਚੀ ਸਮੇ... ਅਗਲੀ ਖ਼ਬਰ ਗੁਰਦੁਆਰਾ ਸੰਤ ਆਸ਼ਰਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।