28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਮਾਜ ਭਲਾਈ ਕੰਮਾਂ ਨੂੰ ਸਮਰਪਿਤ ਸਰਪੰਚ ਗੁਰਦੇਵ ਸਿੰਘ ਵਿਰਕ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਪਿੰਡ ਵਿਰਕ ਦੇ ਸਰਪੰਚ ਗੁਰਦੇਵ ਸਿੰਘ ਵਿਰਕ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸ਼ਖ਼ਸੀਅਤ ਹਨ, ਜੋ ਸਮਾਜ ਭਲਾਈ ਕੰਮਾਂ ਨੂੰ ਹੀ ਸਮਰਪਿਤ ਹਨ। ਉਹ ਪਿਛਲੇ 10 ਸਾਲਾਂ ਤੋਂ ਪਿੰਡ ਵਿਰਕ ਦੇ ਸਰਪੰਚ ਚਲੇ ਆ ਰਹੇ ਹਨ।

ਸਰਪੰਚ ਗੁਰਦੇਵ ਸਿੰਘ ਵਿਰਕ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)-ਪਿੰਡ ਵਿਰਕ ਦੇ ਸਰਪੰਚ ਗੁਰਦੇਵ ਸਿੰਘ ਵਿਰਕ ਇਲਾਕੇ ਦੀ ਇਕ ਅਜਿਹੀ ਮਾਣਮੱਤੀ ਸ਼ਖ਼ਸੀਅਤ ਹਨ, ਜੋ ਸਮਾਜ ਭਲਾਈ ਕੰਮਾਂ ਨੂੰ ਹੀ ਸਮਰਪਿਤ ਹਨ। ਉਹ ਪਿਛਲੇ 10 ਸਾਲਾਂ ਤੋਂ ਪਿੰਡ ਵਿਰਕ ਦੇ ਸਰਪੰਚ ਚਲੇ ਆ ਰਹੇ ਹਨ। ਉਨ੍ਹਾਂ ਆਪਣੀ ਸਰਪੰਚ ਦੇ ਕਾਰਜਕਾਲ ਦੌਰਾਨ ਅਨੇਕਾਂ ਸਮਾਜ ਭਲਾਈ ਕੰਮ ਕੀਤੇ ਤੇ ਕਰਵਾਏ। ਸਰਪੰਚ ਵਿਰਕ ਇਲਾਕੇ ਦੇ ਹਰੇਕ ਸਮਾਜਿਕ ਤੇ ਧਾਰਮਿਕ ਪ੍ਰੋਗਰਾਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ ਤੇ ਸਮੇਂ-ਸਮੇਂ ’ਤੇ ਗਰੀਬ, ਲੋੜਵੰਦ ਪਰਿਵਾਰਾਂ ਦੀ ਮਾਲੀ ਮਦਦ ਵੀ ਕਰਦੇ ਹਨ। ਉਨ੍ਹਾਂ ਆਪਣੇ ਪਿੰਡ ਦੇ ਅਨੇਕਾਂ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਦੀਆਂ ਛੱਤਾਂ ’ਤੇ ਲੈਂਟਰ ਪਵਾ ਕੇ ਉਨ੍ਹਾਂ ਨੂੰ ਪੱਕਿਆਂ ਕਰਵਾਇਆ, ਅੰਗਹੀਣ ਵਿਅਕਤੀਆਂ ਤੇ ਵਿਧਵਾਵਾਂ ਨੂੰ ਪੈਨਸ਼ਨਾਂ ਲਗਵਾ ਕੇ ਦਿੱਤੀਆਂ, ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ’ਤੇ ਮਾਲੀ ਸਹਾਇਤਾ ਕੀਤੀ। ਅਜਿਹੇ ਸਮਾਜ ਭਲਾਈ ਕੰਮਾਂ ਕਰਕੇ ਉਹ ਇਲਾਕਾ ਨਿਵਾਸੀਆਂ ਦੇ ਦਿਲਾਂ ਅੰਦਰ ਵੱਸੇ ਹੋਏ ਹਨ। ਗੱਲਬਾਤ ਕਰਦੇ ਸਮੇਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਲੋਕਾਂ ਦੇ ਕੰਮ ਆਉਣਾ ਤੇ ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਕੇ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ। ਇਲਾਕੇ ਦੇ ਨਾਮਵਰ ਸਿਆਸਤਦਾਨ, ਸਾ. ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾ. ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾ. ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਐੱਮ.ਐੱਲ.ਏ. ਗੁਰਦੀਪ ਸਿੰਘ ਰੰਧਾਵਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਉਚ ਅਫ਼ਸਰਾਂ ਨਾਲ ਉਨ੍ਹਾਂ ਦੀ ਉੱਠਣੀ-ਬੈਠਣੀ ਹੈ। ਪਿੰਡ ਦੇ ਸਰਪੰਚ ਹੋਣ ਦੇ ਨਾਲ-ਨਾਲ ਉਹ ਇਕ ਚੰਗੇ ਕਾਰੋਬਾਰੀ ਵੀ ਹਨ। ਚੋਣਾਂ ਮੌਕੇ ਉਹ ਆਪਣੀ ਪਾਰਟੀ ਵਲੋਂ ਪਾਈਆਂ ਗਈਆਂ ਅਹਿਮ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਨਿਭਾਉਂਦੇ ਹਨ। ਪਿੰਡ ਵਿਰਕ ਤੇ ਇਲਾਕਾ ਨਿਵਾਸੀਆਂ ਨੂੰ ਉਨ੍ਹਾਂ ਤੋਂ ਵੱਡੀਆਂ ਆਸਾਂ ਹਨ।
ਪਿਛਲੀ ਖ਼ਬਰ ਤਿੰਨ ਰੋਜ਼ਾ ‘ਖੇਡਾਂ ਰਿਆੜਕੀ ਦੀਆਂ’ ਦਾ ਧੂਮ-ਧੜੱਕੇ ਨਾਲ ਆਗਾਜ਼ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਟਕਸਾਲੀ ਆਗੂ ਜਥੇਦਾਰ ਚੰਨਣ ਸਿੰਘ ਬਾਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।