ਰਣਜੀਤ ਐਵੇਨਿਊ ਬਟਾਲਾ ’ਚ ਪ੍ਰਕਾਸ਼ ਪੁਰਬ ਮਨਾਇਆ
ਬਟਾਲਾ, 27 ਨਵੰਬਰ (ਹਰਦੇਵ ਸਿੰੰਘ ਸੰਧੂ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰਣਜੀਤ ਐਵਨਿਊ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਜਿਸ ਸੰਬੰਧੀ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਸਜਾਏ ਗਏ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ।
ਅਜੀਤ ਡੈਸਕ
28-11-2026