ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਮੁਲਾਕਾਤ
ਤਾਰਾਗੜ੍ਹ, 27 ਨਵੰਬਰ (ਸੋਹਨ ਲਾਲ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਪੰਜਾਬ ਸਰਕਾਰ ਵਲੋਂ ਯਾਤਰਾ ਦੌਰਾਨ ਕੀਤੇ ਗਏ ਪ੍ਰਬੰਧਾਂ ਸਬੰਧੀ ਫੀਡਬੈਕ ਪ੍ਰਾਪਤ ਕੀਤੀ ।
ਅਜੀਤ ਡੈਸਕ
28-11-2026