27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੱਠਜੋੜ ਦੀ ਸਰਕਾਰ ਹੀ ਪੰਜਾਬ ਨੂੰ ਮੁੜ ਬਣਾ ਸਕਦੀ ਹੈ ਰੰਗਲਾ ਪੰਜਾਬ-ਸੁਭਾਸ਼ ਗਤੌਰਾ

ਨਰੋਟ ਜੈਮਲ ਸਿੰਘ, 27 ਨਵੰਬਰ (ਸ਼ਸ਼ੀ ਕੁਮਾਰ)- ਅਕਾਲੀ-ਭਾਜਪਾ ਦਾ ਨਹੁੰ-ਮਾਸ ਵਾਲਾ ਰਿਸ਼ਤਾ ਕਰੀਬ ਛੇ ਸਾਲਾਂ ਬਾਅਦ ਮੁੜ ਜੁੜਨ ਨਾਲ ਪੰਜਾਬ ਦੀ ਸਿਆਸਤ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ, ਇਸ ਗੱਠਜੋੜ ਨਾਲ ਪੰਜਾਬ ਵਿਚ ਮੁੜ ਅਕਾਲੀ-ਭਾਜਪਾ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਸੁਭਾਸ਼ ਗਤੌਰਾ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਸੀ ।

ਸੁਭਾਸ਼ ਗਤੌਰਾ 28-11-2026
ਨਰੋਟ ਜੈਮਲ ਸਿੰਘ, 27 ਨਵੰਬਰ (ਸ਼ਸ਼ੀ ਕੁਮਾਰ)- ਅਕਾਲੀ-ਭਾਜਪਾ ਦਾ ਨਹੁੰ-ਮਾਸ ਵਾਲਾ ਰਿਸ਼ਤਾ ਕਰੀਬ ਛੇ ਸਾਲਾਂ ਬਾਅਦ ਮੁੜ ਜੁੜਨ ਨਾਲ ਪੰਜਾਬ ਦੀ ਸਿਆਸਤ ’ਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ, ਇਸ ਗੱਠਜੋੜ ਨਾਲ ਪੰਜਾਬ ਵਿਚ ਮੁੜ ਅਕਾਲੀ-ਭਾਜਪਾ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਸੁਭਾਸ਼ ਗਤੌਰਾ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਸੀ । ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬੀਤੇ ਪੰਜ ਸਾਲਾਂ ਦੌਰਾਨ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਿਆ ਹੈ ਜਦਕਿ ਗੈਂਗਸਟਰਵਾਦ ਤੇ ਨਸ਼ਾ ਤਸਕਰੀ ਵਰਗੀਆਂ ਸਮੱਸਿਆਵਾਂ ਵੀ ਗੰਭੀਰ ਹੋਈਆਂ ਹਨ । ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਫਤਵਾ ਦੇਣਗੇ ਤੇ ਭਾਰੀ ਬਹੁਮਤ ਨਾਲ ਗੱਠਜੋੜ ਦੀ ਸਰਕਾਰ ਬਣਾਉਣਗੇ ।
ਪਿਛਲੀ ਖ਼ਬਰ ਨਵੇਂ ਵੋਟਰਾਂ ਨੂੰ ਐਸ.ਐਸ.ਆਰ. ਅਧੀਨ ਰਜਿਸਟਰ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ 6 ਦਸੰਬਰ ਨੂੰ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਸਮੂਹ 171 ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।