ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਵੀਪ ਟੀਮ ਨਾਲ ਮੀਟਿੰਗ
ਗੁਰਦਾਸਪੁਰ, 28 ਨਵੰਬਰ (ਅਸ਼ੋਕ ਸ਼ਰਮਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿਲੋਂ ਵਲੋਂ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਤੇ ਸਮੂਹ ਜ਼ਿਲ੍ਹਾ ਸਵੀਪ ਟੀਮ ਨਾਲ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਤਹਿਤ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿਲੋਂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ।
ਅਜੀਤ ਡੈਸਕ
29-11-2026