ਪਠਾਨਕੋਟ, 28 ਨਵੰਬਰ (ਸੰਧੂ)- ਪੀ.ਡਬਲਿਯੂ.ਐਸ. ਅਰਲੀ ਈਅਰਜ਼ ਅਤੇ ਪ੍ਰਤਾਪ ਵਰਲਡ ਸਕੂਲ ਵਲੋਂ ਫਾਊਂਡਰਜ਼ ਡੇਅ ਮਨਾਇਆ ਗਿਆ। ਇਸ ਮੌਕੇ ਸ਼ਾਨਦਾਰ ਸਮਾਗਮ ਵਿਚ ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਬਾਖੂਬੀ ਪ੍ਰਦਰਸ਼ਨ ਕੀਤਾ। ਸਮਾਗਮ ਵਿਚ ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ/ਡੈਮਜ਼ ਵਿਜੇ ਕੁਮਾਰ ਗਰਗ ਨੇ ਮੁੱਖ ਮਹਿਮਾਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਮਾਗਮ ਦੌਰਾਨ ਸਕੂਲ ਤੇ ਪ੍ਰਤਾਪ ਗਰੁੱਪ ਨਾਲ 15 ਸਾਲਾ ਤੋਂ ਵੱਧ ਸਮੇਂ ਤੋਂ ਜੁੜ ਕੇ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ਼ੁਭਰਾ ਰਾਣੀ ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਡਾਇਰੈਕਟਰ ਸਨੀ ਮਹਾਜਨ ਨੇ ਫਾਊਂਡਰਜ਼ ਡੇਅ ਦੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਤੇ ਸਮੁੱਚੇ ਪ੍ਰਬੰਧਕੀ ਸਟਾਫ਼ ਦੀ ਭਰਵੀਂ ਸ਼ਮੂਲੀਅਤ ਰਹੀ।