28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੌਰੀ ਸ਼ੰਕਰ ਸੇਵਾ ਸਮਿਤੀ ਨੇ ਬੱਚਿਆਂ ਨੂੰ ਸਟੇਸ਼ਨਰੀ ਤੇ ਰਿਫਰੈਸ਼ਮੈਂਟ ਵੰਡੀ

ਪਠਾਨਕੋਟ, 28 ਨਵੰਬਰ (ਸੁਮਿਤ)- ਸਿੱਖਿਆ ਦੇ ਮਹੱਤਵ ਨੂੰ ਉਤਸ਼ਾਹਿਤ ਕਰਨ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ‘ਬਚਪਨ ਪੜ੍ਹੇ-ਦੇਸ਼ ਅੱਗੇ ਵਧੇ’ ਮੁਹਿੰਮ ਤਹਿਤ ਗੌਰੀ ਸ਼ੰਕਰ ਸੇਵਾ ਸਮਿਤੀ ਵਲੋਂ ਸੁਨੀਲ ਕਪੂਰ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਆਂਗਣਵਾੜੀ ਸਕੂਲ ਆਨੰਦਪੁਰ ਰਾੜਾ ਪਠਾਨਕੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਧਾਨ ਤ੍ਰਿਪਤਾ ਡਿਗਰਾ ਦੀ ਪ੍ਰਧਾਨਗੀ ਹੇਠ ਹੋਇਆ।

ਅਜੀਤ ਡੈਸਕ 29-11-2026
ਪਠਾਨਕੋਟ, 28 ਨਵੰਬਰ (ਸੁਮਿਤ)- ਸਿੱਖਿਆ ਦੇ ਮਹੱਤਵ ਨੂੰ ਉਤਸ਼ਾਹਿਤ ਕਰਨ ਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ‘ਬਚਪਨ ਪੜ੍ਹੇ-ਦੇਸ਼ ਅੱਗੇ ਵਧੇ’ ਮੁਹਿੰਮ ਤਹਿਤ ਗੌਰੀ ਸ਼ੰਕਰ ਸੇਵਾ ਸਮਿਤੀ ਵਲੋਂ ਸੁਨੀਲ ਕਪੂਰ ਦੇ ਵਿਆਹ ਦੀ ਵਰ੍ਹੇਗੰਢ ਮੌਕੇ ਆਂਗਣਵਾੜੀ ਸਕੂਲ ਆਨੰਦਪੁਰ ਰਾੜਾ ਪਠਾਨਕੋਟ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੀ ਪ੍ਰਧਾਨ ਤ੍ਰਿਪਤਾ ਡਿਗਰਾ ਦੀ ਪ੍ਰਧਾਨਗੀ ਹੇਠ ਹੋਇਆ। ਗੌਰੀ ਸ਼ੰਕਰ ਸੇਵਾ ਸਮਿਤੀ ਦੇ ਸੰਸਥਾਪਕ ਸੰਜੀਵ ਮਲਹਨ ਮੁੱਖ ਮਹਿਮਾਨ ਅਤੇ ਸੁਨੀਲ ਕਪੂਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਟੇਸ਼ਨਰੀ ਸਮੱਗਰੀ ਤੇ ਰਿਫਰੈਸ਼ਮੈਂਟ ਵੰਡੀ ਗਈ। ਇਸ ਮੌਕੇ ਰਵਿਸ਼ ਮਿੱਤਲ ਤੇ ਪ੍ਰੇਮ ਚਾਵਲਾ ਵੀ ਮੌਜੂਦ ਰਹੇ। ਅੰਤ ਵਿਚ ਗੌਰੀ ਸ਼ੰਕਰ ਸੇਵਾ ਸਮਿਤੀ ਦੇ ਸੰਸਥਾਪਕ ਸੰਜੀਵ ਮਲਹਨ ਨੇ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਜੇ ਮਹਾਜਨ ਤੇ ਤਿਲਕ ਰਾਜ ਅਮਨ ਵਲੋਂ ਸਟਾਫ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾ ਪੂਜਾ ਦੇਵੀ, ਕ੍ਰਿਸ਼ਨਾ ਦੇਵੀ, ਆਸ਼ਾ ਰਾਣੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਰਿੰਕੂ ਮਹਾਜਨ ਬਣੇ ਮਹਾਜਨ ਯੁਵਾ ਵਿੰਗ ਦੇ ਨਵੇਂ ਪ੍ਰਧਾਨ ਅਗਲੀ ਖ਼ਬਰ ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਦੇ ਬੱਚਿਆਂ ਨੂੰ ਜੈਕਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।