14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪਿੰਡ ਡੱਬਵਾਲਾ ਕਲਾਂ 'ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 03-01-2026
ਮੰਡੀ ਅਰਨੀਵਾਲਾ, 2 ਜਨਵਰੀ (ਨਿਸ਼ਾਨ ਸਿੰਘ ਮੋਹਲ਼ਾ)-ਪਿੰਡ ਡੱਬਵਾਲਾ ਕਲਾਂ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ਾਲ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸਜਾਏ ਗਏ ਨਗਰ ਕੀਰਤਨ ਵਿਚ ਸੈਂਕੜੇ ਦੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ | ਨਗਰ ਕੀਰਤਨ ਦਾ ਕਈ ਥਾਵਾਂ 'ਤੇ ਸਵਾਗਤ ਕੀਤਾ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਨਗਰ ਕੀਰਤਨ 'ਚ ਭਾਈ ਜਸਵੰਤ ਸਿੰਘ, ਭਾਈ ਬਲਵਿੰਦਰ ਸਿੰਘ ਤੇ ਭਾਈ ਗੁਰਕੀਰਤਨ ਸਿੰਘ ਹਜ਼ੂਰੀ ਰਾਗੀ ਸ੍ਰੀਮਾਨ 108 ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਨੇ ਹਾਜ਼ਰੀ ਭਰੀ | ਨਗਰ ਕੀਰਤਨ 'ਚ ਹੈੱਡ ਗ੍ਰੰਥੀ ਗੁਰਵਿੰਦਰ ਸਿੰਘ, ਦਲੀਪ ਸਿੰਘ ਭੁੱਲਰ, ਡਾ. ਭਗਵਾਨ ਸਿੰਘ, ਸੁਰਜੀਤ ਸਿੰਘ ਚਹਿਲ, ਕੁਲਦੀਪ ਸਿੰਘ ਮਾਸਟਰ ਅਤੇ ਗੁਰਵਿੰਦਰ ਸਿੰਘ ਖੋਸਾ ਨੇ ਸੇਵਾਦਾਰ ਵਜੋਂ ਸੇਵਾ ਨਿਭਾਈ |
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਨੇ ਨਵੇਂ ਸਾਲ ਦੀ ਆਮਦ 'ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਅਕਾਲੀ ਆਗੂ ਬਲਵਿੰਦਰ ਸਿੰਘ ਖ਼ਾਲਸਾ ਨੇ ਵਾਰਡ ਨੰਬਰ 21 ਤੋਂ ਨਗਰ ਨਿਗਮ ਚੋਣ ਲੜਨ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।