15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਾਲ 2025 'ਚ ਅਬੋਹਰ ਦੇ ਜੂਡੋ ਤੇ ਕੁਰਾਸ਼ ਖਿਡਾਰੀਆਂ ਨੇ ਰਾਸ਼ਟਰੀ ਪੱਧਰ 'ਤੇ 6 ਅਤੇ ਰਾਜ ਪੱਧਰ 'ਤੇ 45 ਤਗਮੇ ਜਿੱਤੇ

ਅਜੀਤ ਡੈਸਕ 03-01-2026
ਅਬੋਹਰ, 2 ਜਨਵਰੀ (ਵਿਵੇਕ ਹੂੜੀਆ)-ਜ਼ਿਲ੍ਹਾ ਜੂਡੋ ਐਸੋਸੀਏਸ਼ਨ ਫ਼ਾਜ਼ਿਲਕਾ ਅਬੋਹਰ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਖਿਡਾਰੀਆਂ ਨੂੰ ਸਫਲ ਬਣਾਉਣ ਲਈ ਲਗਾਤਾਰ ਹਰ ਸੰਭਵ ਯਤਨ ਕਰ ਰਹੀ ਹੈ | ਜਿਸ ਦੇ ਨਤੀਜੇ ਵੀ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ | ਜੇਕਰ ਅਸੀਂ ਸਾਲ 2025 ਦੀ ਗੱਲ ਕਰੀਏ ਤਾਂ ਖਿਡਾਰੀਆਂ ਲਈ ਇਕ ਨਵਾਂ ਸਿਖਲਾਈ ਕੇਂਦਰ ਸਥਾਪਿਤ ਕੀਤਾ ਗਿਆ ਸੀ | ਜਿਸ 'ਚ ਖਿਡਾਰੀ ਚੰਗੀਆਂ ਸਹੂਲਤਾਂ ਨਾਲ ਅਭਿਆਸ ਕਰ ਰਹੇ ਹਨ | ਜਾਣਕਾਰੀ ਦਿੰਦੇ ਹੋਏ ਪੰਜਾਬ ਜੂਡੋ ਐਸੋਸੀਏਸ਼ਨ ਦੇ ਸੰਯੁਕਤ ਸਕੱਤਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸੋਨੀ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੇ 9 ਖਿਡਾਰੀਆਂ ਨੂੰ ਰਾਸ਼ਟਰੀ ਪੱਧਰ 'ਤੇ ਪੰਜਾਬ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ, ਜਿਸ 'ਚ 6 ਤਗਮੇ ਜਿੱਤੇ ਅਤੇ ਰਾਜ ਪੱਧਰ ਦੇ ਖਿਡਾਰੀਆਂ ਨੇ 45 ਤਗਮੇ ਜਿੱਤੇ | ਇਨ੍ਹਾਂ ਸਾਰੇ ਖਿਡਾਰੀਆਂ ਨੇ ਕੁਲਦੀਪ ਸੋਨੀ ਦੀ ਨਿਗਰਾਨੀ ਹੇਠ ਅਭਿਆਸ ਕਰਨ ਤੋਂ ਬਾਅਦ ਮੁਕਾਬਲਿਆਂ 'ਚ ਹਿੱਸਾ ਲਿਆ | ਸੁਨੀਲ ਕੁਮਾਰ ਸੋਨੀ ਨੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਦੇ ਪ੍ਰਦਰਸ਼ਨ ਦੀ ਬਹੁਤ ਸ਼ਲਾਘਾ ਕੀਤੀ ਤੇ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਅਬੋਹਰ ਨੇ ਨਵੇਂ ਸਾਲ ਦੀ ਆਮਦ 'ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।