15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਅਜੀਤ ਡੈਸਕ 03-01-2026
ਅਬੋਹਰ, 2 ਜਨਵਰੀ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਪ੍ਰਤਾਪ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਤੇਲੂਪੁਰਾ ਨੇੜੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆ ਰਿਹਾ ਸੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕੋਈ ਵਸਤੂ ਸੁੱਟ ਕੇ ਫ਼ਰਾਰ ਹੋਣ ਲੱਗਿਆ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਅਜੈ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਸੱਪਾਂਵਾਲੀ ਵਜੋਂ ਹੋਈ | ਥਾਣਾ ਪੁਲਿਸ ਵਲੋਂ ਅਜੈ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ 75 ਸਾਲਾਂ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਡੀ. ਸੀ. ਨੇ ਗਣਤੰਤਰ ਦਿਵਸ ਮਨਾਉਣ ਸੰਬੰਧੀ ਅਗੇਤੇ ਪ੍ਰਬੰਧ ਕਰਨ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।