22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ ਟੈਬਲੇਟਸ ਦੀ ਵਿਕਰੀ 'ਤੇ ਪਾਬੰਦੀ-ਜ਼ਿਲ੍ਹਾ ਮੈਜਿਸਟਰੇਟ

ਅਜੀਤ ਡੈਸਕ 04-01-2026
ਫ਼ਾਜ਼ਿਲਕਾ, 3 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ 1973, ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿੱਕਰੀ 'ਤੇ ਸਟਾਕ ਕਰਨ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ | ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਪਿ੍ਸਕਿ੍ਪਸ਼ਨ ਸਲਿਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਕੈਮਿਸਟ ਦੀ ਫ਼ਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਟੇਬਲੇਟਸ ਦੀ ਗਿਣਤੀ ਦਰਜ ਕੀਤੀ ਜਾਵੇਗੀ | ਇਹ ਪਾਬੰਦੀ 28 ਫਰਵਰੀ 2026 ਤੱਕ ਲਾਗੂ ਰਹੇਗੀ | ਇਹ ਹੁਕਮ ਸਿਵਲ ਸਰਜਨ ਫ਼ਾਜ਼ਿਲਕਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ | ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਕੈਪਸੂਲ ਦੀ ਵਿੱਕਰੀ 'ਤੇ ਉਕਤ ਧਾਰਾ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ |ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੈਗਾਬਾਲਿਨ 75 ਐਮ.ਜੀ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ | ਪ੍ਰੈਗਾਬਾਲਿਨ (75 ਮਿਲੀਗਰਾਮ ਤੱਕ) ਦੀ ਖ਼ਰੀਦ ਅਤੇ ਵਿੱਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ |
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ ਇਕ ਵਿਅਕਤੀ ਕਾਬੂ, ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।