17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਸ਼ੂ ਹਸਪਤਾਲ ਅਬੋਹਰ ਵਿਖੇ ਅੱਜ ਲੱਗੇਗਾ ਐਂਟੀਰੇਬੀਜ਼ ਟੀਕਾਕਰਨ ਕੈਂਪ

ਅਜੀਤ ਡੈਸਕ 23-01-2026
ਅਬੋਹਰ, 22 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ)-ਪਸ਼ੂਆਂ ਤੇ ਜਨਤਕ ਸਿਹਤ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ, ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਸਿਵਲ ਵੈਟਰਨਰੀ ਹਸਪਤਾਲ ਅਬੋਹਰ ਵਿਖੇ 23 ਜਨਵਰੀ ਨੂੰ ਐਂਟੀਰੇਬੀਜ਼ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਕੈਂਪ ਦਾ ਮੁੱਖ ਉਦੇਸ਼ ਰੇਬੀਜ਼ ਵਰਗੀ ਘਾਤਕ ਬਿਮਾਰੀ ਤੋਂ ਪਸ਼ੂਆਂ ਤੇ ਮਨੁੱਖਾਂ ਨੂੰ ਬਚਾਉਣਾ ਹੈ | ਕੈਂਪ ਦੀ ਅਗਵਾਈ ਡਿਪਟੀ ਡਾਇਰੈਕਟਰ ਡਾ. ਮਨਦੀਪ ਸਿੰਘ ਦੀ ਦੇਖ-ਰੇਖ ਹੇਠ ਕੀਤੀ ਜਾਵੇਗੀ ਜਦ ਕਿ ਵੈਟਰਨਰੀ ਅਫ਼ਸਰ ਡਾ. ਅਮਿੱਤ ਨੈਨ ਵਲੋਂ ਕੈਂਪ ਦੇ ਪ੍ਰਬੰਧਾਂ ਅਤੇ ਟੀਕਾਕਰਨ ਸੰਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣਗੇ | ਕੈਂਪ ਦੇ ਮੁੱਖ ਮਹਿਮਾਨ ਅਰੁਣ ਨਾਰੰਗ ਤੇ ਉਪਕਾਰ ਸਿੰਘ ਜਾਖੜ ਹੋਣਗੇ ਜੋ ਇਸ ਮੌਕੇ 'ਤੇ ਪਸ਼ੂ ਸਿਹਤ ਤੇ ਜਨ ਹਿਤ ਨਾਲ ਜੁੜੀਆਂ ਵਿਭਾਗੀ ਯੋਜਨਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ | ਡਿਪਟੀ ਡਾਇਰੈਕਟਰ ਡਾ. ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੇਬੀਜ਼ ਇਕ ਅਜਿਹੀ ਬਿਮਾਰੀ ਹੈ ਜੋ ਜ਼ਿਆਦਾਤਰ ਕੁੱਤਿਆਂ ਦੇ ਵੱਢਣ ਰਾਹੀਂ ਫੈਲਦੀ ਹੈ ਤੇ ਸਮੇਂ ਸਿਰ ਟੀਕਾਕਰਨ ਨਾਲ ਇਸ ਤੋਂ ਪੂਰੀ ਤਰ੍ਹਾਂ ਬਚਾਅ ਕੀਤਾ ਜਾ ਸਕਦਾ ਹੈ | ਉਨ੍ਹਾਂ ਨੇ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਲਤੂ ਕੁੱਤਿਆਂ ਤੇ ਹੋਰ ਸੰਵੇਦਨਸ਼ੀਲ ਪਸ਼ੂਆਂ ਨੂੰ ਕੈਂਪ 'ਚ ਲਿਆ ਕੇ ਟੀਕਾਕਰਨ ਜ਼ਰੂਰ ਕਰਵਾਉਣ | ਵੈਟਰਨਰੀ ਅਫ਼ਸਰ ਡਾ. ਅਮਿੱਤ ਨੈਨ ਨੇ ਦੱਸਿਆ ਕਿ ਕੈਂਪ ਦੌਰਾਨ ਪਸ਼ੂ ਮਾਲਕਾਂ ਨੂੰ ਰੇਬੀਜ਼ ਬਿਮਾਰੀ ਦੇ ਲੱਛਣਾਂ, ਬਚਾਅ ਦੇ ਤਰੀਕਿਆਂ ਤੇ ਟੀਕਾਕਰਨ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਹੀ ਸਭ ਤੋਂ ਪ੍ਰਭਾਵਸ਼ਾਲੀ ਢੰਗ ਹੈ |
ਪਿਛਲੀ ਖ਼ਬਰ ਸਰਹੱਦੀ ਖੇਤਰ ਦੇ ਅਧਿਆਪਕਾਂ ਲਈ ਇਕ ਇੰਕਰੀਮੈਂਟ ਫ਼ੈਸਲਾ ਲਾਹੇਵੰਦ ਨਹੀਂ-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਅਗਲੀ ਖ਼ਬਰ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਜ਼ਿਲ੍ਹਾ ਫ਼ਾਜ਼ਿਲਕਾ 'ਚ ਸੁਰੱਖਿਆ ਚੌਕਸ-ਐੱਸ. ਐੱਸ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।