17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਵਿਖੇ ਸਿਹਤ ਬੀਮਾ ਯੋਜਨਾ ਦੀ ਕੀਤੀ ਸ਼ੁਰੂਆਤ

ਅਜੀਤ ਡੈਸਕ 23-01-2026
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਗਈ ਹੈ | ਜਿਸ ਅਧੀਨ ਰਾਜ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਸ ਯੋਜਨਾ 'ਚ ਕਿਸੇ ਵੀ ਤਰ੍ਹਾਂ ਦੀ ਆਮਦਨ ਜਾਂ ਉਮਰ ਦੀ ਕੋਈ ਸ਼ਰਤ ਨਹੀਂ ਰੱਖੀ ਗਈ ਹੈ | ਇਹ ਜਾਣਕਾਰੀ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਮਿਊਨਿਟੀ ਹਾਲ ਪੈਲਸ ਜਲਾਲਾਬਾਦ ਵਿਖੇ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਨ ਮੌਕੇ ਦਿੱਤੀ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਕਿ੍ਟੀਕਲ ਕੇਅਰ, ਕੀਮੋਥੈਰੇਪੀ, ਡਿਲਿਵਰੀ, ਐਡਵਾਂਸ ਸਰਜਰੀਆਂ ਸਮੇਤ ਸਾਰੇ ਟੈੱਸਟ, ਦਵਾਈਆਂ ਤੇ ਸਰਜਰੀਆਂ ਦਾ ਪੂਰਾ ਖ਼ਰਚ ਸਰਕਾਰ ਵਲੋਂ ਉਠਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ | ਵਿਧਾਇਕ ਨੇ ਦੱਸਿਆ ਕਿ ਯੋਜਨਾ ਅਧੀਨ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ 600 ਤੋਂ ਵੱਧ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਕੀਤੇ ਗਏ ਹਨ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿਚ ਵੀ ਇਸ ਸਕੀਮ ਦਾ ਲਾਭ ਮਿਲੇਗਾ | ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਹੈ, ਜਿਸ ਨਾਲ ਕੋਈ ਵੀ ਪੰਜਾਬੀ ਇਲਾਜ ਦੀ ਕਮੀ ਕਾਰਨ ਆਪਣੀ ਜਾਨ ਨਹੀਂ ਗੁਆਏਗਾ | ਇਹ ਯੋਜਨਾ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਲੋਕਾਂ ਦੇ ਲਈ ਹੈ | ਰਜਿਸਟਰੇਸ਼ਨ ਲਈ ਪੰਜਾਬ ਦਾ ਆਧਾਰ ਕਾਰਡ ਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ |
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਜਲਾਲਾਬਾਦ ਵਲੋਂ ਰਾਜ-ਪੱਧਰੀ ਸੱਦੇ 'ਤੇ ਅੱਜ ਹੜਤਾਲ ਦਾ ਐਲਾਨ ਅਗਲੀ ਖ਼ਬਰ ਜੰਗਲੀ ਜੀਵ ਵਿਭਾਗ ਨੇ ਵਾਈਲਡ ਲਾਈਫ਼ ਕ੍ਰਾਈਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।