16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਜ਼ਿਲ੍ਹਾ ਫ਼ਾਜ਼ਿਲਕਾ 'ਚ ਸੁਰੱਖਿਆ ਚੌਕਸ-ਐੱਸ. ਐੱਸ. ਪੀ.

ਅਜੀਤ ਡੈਸਕ 23-01-2026
ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ ਅਪਰਾਧਿਕ ਗਤੀਵਿਧੀਆਂ 'ਚ ਲਿਪਤ ਮੁਜਰਮਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ 'ਚ ਵੀ ਵੱਡੇ ਪੱਧਰ 'ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਐੱਸ. ਐੱਸ. ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ ਨੇ ਜਲਾਲਾਬਾਦ ਪੁੱਜਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ 100 ਦੇ ਕਰੀਬ ਅਪਰਾਧਿਕ ਛਵੀ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਹੈ | ਕਿਸੇ ਵੀ ਵਿਅਕਤੀ ਨੂੰ ਸਮਾਜ ਵਿਰੋਧੀ ਗਤੀਵਿਧੀ ਨਹੀਂ ਕਰਨ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜ਼ਿਲੇ੍ਹ ਅੰਦਰ ਥਾਂ ਥਾਂ 'ਤੇ ਨਾਕਾਬੰਦੀ ਕਰਕੇ ਪੁਲਿਸ ਦੀ ਨਫ਼ਰੀ ਵਧਾਈ ਗਈ ਹੈ | ਉਨ੍ਹਾਂ ਗਣਤੰਤਰ ਦਿਵਸ ਦੇ ਸੰਬੰਧ ਵਿਚ ਕਿਹਾ ਕਿ ਚੰਗੇ ਸੁਰੱਖਿਆ ਪ੍ਰਬੰਧ ਕੀਤੇ ਗਏ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਸੂਬਾ ਪੱਧਰੀ ਸਮਾਗਮ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਸੁਰੱਖਿਆ ਪੱਖੋਂ ਪੁਲਿਸ ਪੂਰੀ ਮੁਸਤੈਦ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਦੇ ਨਾਤੇ ਬੀ. ਐੱਸ. ਐਫ਼. ਨਾਲ ਜੁਆਇੰਟ ਆਪੇ੍ਰਸ਼ਨ ਵੀ ਚਲਾਏ ਜਾ ਰਹੇ ਹਨ | ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਪੁਲਿਸ ਦਾ ਸਹਿਯੋਗ ਕਰੋ ਕਿਉਂਕਿ ਪਬਲਿਕ ਤੋਂ ਬਿਨਾਂ ਕਿਸੇ ਵੀ ਅਪਰਾਧੀ ਦੀ ਜੜ ਤੱਕ ਨਹੀਂ ਪੁੱਜਿਆ ਜਾ ਸਕਦਾ | ਉਨ੍ਹਾਂ ਕਿਹਾ ਕਿ ਪੁਲਿਸ 24 ਘੰਟੇ ਲੋਕਾਂ ਦੀ ਸੇਵਾ 'ਚ ਹਾਜ਼ਰ ਹੈ |
ਪਿਛਲੀ ਖ਼ਬਰ ਸੱਟਾਂ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਜਲਾਲਾਬਾਦ ਵਲੋਂ ਰਾਜ-ਪੱਧਰੀ ਸੱਦੇ 'ਤੇ ਅੱਜ ਹੜਤਾਲ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।