16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੱਟਾਂ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 23-01-2026
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਸੱਟਾਂ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਵੱਲੇ ਸਾਹ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 11 ਜਨਵਰੀ ਨੂੰ ਉਹ ਆਪਣੇ ਬੱਚਿਆਂ ਸਮੇਤ ਘਰ ਵਿਚ ਹਾਜ਼ਰ ਸੀ ਤਾਂ ਉਨ੍ਹਾਂ ਦੇ ਗੁਆਂਢੀ ਬੂਟਾ ਅਕਸਰ ਹੀ ਗਾਲੀ ਗਲੋਚ ਕਰਦਾ ਰਹਿੰਦਾ ਹੈ, ਜੋ ਲੜਾਈ ਕਰਨ ਦਾ ਬਿਨਾ ਗੱਲ ਤੋਂ ਬਹਾਨਾ ਬਣਾਉਂਦਾ ਸੀ, ਜਿਸ ਨੇ 11 ਜਨਵਰੀ ਨੂੰ ਦੁਪਹਿਰ ਗਾਲ਼ੀ ਗਲੋਚ ਕੀਤਾ ਅਤੇ ਲਵਪ੍ਰੀਤ ਸਿੰਘ ਪੁੱਤਰ ਦਲੀਪ ਸਿੰਘ, ਸੁਖਵਿੰਦਰ ਸਿੰਘ ਪੁੱਤਰ ਸ਼ਿੰਦਾ, ਗੁਰਪ੍ਰੀਤ ਸਿੰਘ ਪੁੱਤਰ ਮਹਿਲਾ ਸਿੰਘ, ਓਮ ਪ੍ਰਕਾਸ਼ ਪੁੱਤਰ ਬੂਟਾ ਸਿੰਘ ਤੇ ਛਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਨੂਰ ਸ਼ਾਹ ਨੂੰ ਬੁਲਾ ਕੇ ਉਨ੍ਹਾਂ ਨਾਲ ਲੜਾਈ ਝਗੜਾ ਕੀਤਾ ਅਤੇ ਸੱਟਾ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਜ਼ਿਲ੍ਹਾ ਫ਼ਾਜ਼ਿਲਕਾ 'ਚ ਸੁਰੱਖਿਆ ਚੌਕਸ-ਐੱਸ. ਐੱਸ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।