ਜਲਾਲਾਬਾਦ, 22 ਜਨਵਰੀ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ. ਸੀ. ਬਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਜਲਾਲਾਬਾਦ ਪਾਸ ਪੁੱਜੀ ਤਾਂ ਚਮਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨੇੜੇ ਹਨੂੰਮਾਨ ਮੰਦਰ ਬੈਕ ਸਾਈਡ ਅਗਰਵਾਲ ਕਾਲੋਨੀ ਜਲਾਲਾਬਾਦ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਹੱਥ 'ਚ ਫੜਿਆ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ, ਜਿਸ ਨੂੰ ਕਾਬੂ ਕਰਕੇ ਉਸ ਵਲੋਂ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਕਰਨ 'ਤੇ 6 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |