ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ. ਸੀ. ਸੰਦੀਪ ਕੁਮਾਰ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸੰਬੰਧ 'ਚ ਪਿੰਡ ਟਾਹਲੀ ਵਾਲਾ ਜੱਟਾਂ, ਕੰਧਵਾਲਾ ਹਾਜ਼ਰ ਖਾਂ ਹੁੰਦੇ ਹੋਏ ਪਿੰਡ ਕੁਹਾੜਿਆਂ ਵਾਲੀ ਦੀ ਤਰਫ਼ ਜਾ ਰਹੇ ਸਨ | ਜਦੋਂ ਪੁਲਿਸ ਪਾਰਟੀ ਪਿੰਡ ਕੰਧਵਾਲਾ ਹਾਜ਼ਰ ਖਾਂ ਤੋਂ ਪਿੰਡ ਕੁਹਾੜਿਆਂ ਵਾਲੀ ਦੀ ਤਰਫ਼ ਕਰੀਬ 100 ਗਜ਼ ਅੱਗੇ ਕੰਧਵਾਲਾ ਹਾਜ਼ਰ ਖਾਂ ਪੁੱਜੀ ਤਾਂ ਸੜਕ ਕਿਨਾਰੇ ਰਿਸ਼ਵਪ੍ਰੀਤ ਸਿੰਘ ਪੁੱਤਰ ਕੌਰਜੀਤ ਸਿੰਘ ਵਾਸੀ ਕੰਧਵਾਲਾ ਹਾਜ਼ਰ ਖਾਂ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਖਿਸਕਣ ਲੱਗਿਆ ਤਾਂ ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 50 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |