16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ, ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਅਜੀਤ ਡੈਸਕ 23-01-2026
ਫ਼ਾਜ਼ਿਲਕਾ, 22 ਜਨਵਰੀ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂ ਕੀਤੀ ਗਈ ਹੈ | ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਿਹਤ ਬੀਮਾ ਯੋਜਨਾ ਦੀ ਫ਼ਾਜ਼ਿਲਕਾ ਵਿਖੇ ਸ਼ੁਰੂਆਤ ਕਰਨ ਮੌਕੇ ਕੀਤਾ | ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਕ ਉਪਰਾਲਾ ਹੈ, ਜਿਸ ਨਾਲ ਹਰੇਕ ਪਰਿਵਾਰ ਨੂੰ ਸਿਹਤ ਪੱਖੋਂ ਬਿਨਾਂ ਕਿਸੇ ਸ਼ਰਤ 'ਤੇ ਇਲਾਜ ਮਿਲੇਗਾ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਰੇ ਸਭ ਠੀਕ ਰਹਿਣ ਪਰ ਜੇਕਰ ਕਿਸੇ ਨੂੰ ਸਿਹਤ ਪੱਖੋਂ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਹ ਯੋਜਨਾ ਉਸ ਦੇ ਲਈ ਲਾਹੇਵੰਦ ਸਾਬਤ ਹੋਵੇਗੀ | ਉਸ ਨੂੰ ਆਰਥਿਕ ਤੌਰ 'ਤੇ ਮੁਸ਼ਕਿਲ ਨਹੀਂ ਆਵੇਗੀ, 10 ਲੱਖ ਦਾ ਕੈਸ਼ ਲੈਸ ਇਲਾਜ ਮਿਲੇਗਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਟੈੱਸਟ, ਦਵਾਈਆਂ ਤੇ ਆਪ੍ਰੇਸ਼ਨ ਦਾ ਪੂਰਾ ਖ਼ਰਚ ਸਰਕਾਰ ਵਲੋਂ ਅਦਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਾਜ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲ ਵੀ ਸ਼ਾਮਿਲ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਕੋਈ ਖੱਜਲਖੁਆਰੀ ਨਾ ਝੱਲਣੀ ਪਵੇ | ਇਸ ਯੋਜਨਾ ਅਧੀਨ ਛੋਟੀ ਤੋਂ ਵੱਡੀ ਹਰ ਬਿਮਾਰੀ ਸ਼ਾਮਿਲ ਕੀਤੀ ਗਈ ਹੈ | ਕਾਰਡ ਦੀ ਰਜਿਸਟ੍ਰੇਸ਼ਨ ਪਹਿਲੇ ਦਿਨ ਤੋਂ ਆਨਲਾਈਨ ਰਹੇਗੀ ਤੇ ਹਰੇਕ ਜਾਣਕਾਰੀ ਸਬੰਧੀ ਅੱਪਡੇਟ ਇਸ 'ਤੇ ਉਪਲਬਧ ਹੋਵੇਗੀ | ਉਨ੍ਹਾਂ ਕਿਹਾ ਕਿ ਹਲਕੇ ਦੇ ਨੌਜਵਾਨਾਂ ਤੇ ਯੂਥ ਕਲੱਬਾਂ ਦੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਘਰ-ਘਰ ਜਾ ਕੇ ਲੋਕਾਂ ਨੂੰ ਇਸ ਸਕੀਮ ਬਾਰੇ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਕੋਈ ਵੀ ਲੋਕ ਇਸ ਯੋਜਨਾ ਤਹਿਤ ਕਾਰਡ ਬਣਾਉਣ ਤੋਂ ਵਾਂਝੇ ਨਾ ਰਹਿਣ | ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ, ਸਿਵਲ ਸਰਜਨ ਡਾ. ਕਵਿਤਾ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਤੇ ਆਗੂ ਸਾਹਿਬਾਨ ਮੌਜੂਦ ਸਨ |
ਪਿਛਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।