03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਡੀ.ਏ.ਵੀ. ਕਾਲਜ ਵਲੋਂ ਮਨਾਇਆ ਰਾਸ਼ਟਰੀ ਵੋਟਰ ਦਿਵਸ

ਅਜੀਤ ਡੈਸਕ 28-01-2026
ਫ਼ਾਜ਼ਿਲਕਾ, 27 ਜਨਵਰੀ (ਅਮਰਜੀਤ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਦੇ ਰੈੱਡ ਰਿਬਨ ਕਲੱਬ ਵਲੋਂ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ | ਇਸ ਮੁਕਾਬਲੇ ਦਾ ਆਯੋਜਨ ਪਿ੍ੰਸੀਪਲ ਡਾ.ਅਨੁਰਾਗ ਅਸੀਜਾ ਦੀ ਅਗਵਾਈ ਵਿਚ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਰਭਜਨ ਜੋਸਨ ਵਲੋਂ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਕਾਲਜ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ, ਜਿੰਨਾ ਵਿਚ ਸਵਲੀਨ ਕੌਰ ਨੇ ਪਹਿਲਾ ਸਥਾਨ, ਸੰਜਨਾ ਨੇ ਦੂਸਰਾ ਸਥਾਨ ਤੇ ਅਰਾਧਿਕਾ ਅਤੇ ਪ੍ਰੀਤੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਅਨੁਰਾਗ ਅਸੀਜਾ ਜੀ ਨੇ ਵਿਦਿਆਰਥੀਆਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਉੱਪਰ ਵਿਚਾਰ ਦਿੱਤੇ | ਉਨ੍ਹਾਂ ਕਿਹਾ ਕੇ ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਨ੍ਹਾਂ ਦੇ ਆਂਢ-ਗੁਆਂਢ ਵਿਚ ਕਿਸੇ ਦੀ ਵੋਟ ਨਹੀਂ ਬਣੀ ਉਹ ਜਲਦੀ ਤੋਂ ਜਲਦੀ ਆਪਣੇ ਪਿੰਡ ਜਾ ਸ਼ਹਿਰ ਦੇ ਬੀ.ਐੱਲ.ਓ./ਚੋਣ ਦਫ਼ਤਰ ਵਿਖੇ ਸੰਪਰਕ ਕਰਕੇ ਵੋਟ ਬਣਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਵੋਟ ਦੀ ਵਰਤੋਂ ਕਰਨਾ ਸਾਡਾ ਸਭ ਦਾ ਫ਼ਰਜ਼ ਹੈ ਅਤੇ ਇਸ ਫ਼ਰਜ਼ ਨੂੰ ਨਿਭਾਉਣਾ ਚਾਹੀਦਾ ਹੈ | ਆਪਣੀ ਵੋਟ ਰਾਹੀ ਅਸੀਂ ਆਪਣੇ ਵਿਕਸਿਤ ਸਮਾਜ ਦੀ ਨੀਂਹ ਰੱਖ ਸਕਦੇ ਹਾਂ | ਪਿ੍ੰਸੀਪਲ ਸਾਹਿਬ ਨੇ ਇਸ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੁਕਾਬਲੇ ਵਿਚ ਮੈਡਮ ਡਾ. ਆਸ਼ਾ ਸਾਮਾ, ਮੈਡਮ ਪੂਨਮ ਕੰਬੋਜ ਨੇ ਨਿਰਨਾਇਕ ਮੰਡਲ ਦੀ ਭੂਮਿਕਾ ਨਿਭਾਈ ਅਤੇ ਜੇਤੂ ਵਿਦਿਆਰਥੀਆਂ ਨੂੰ ਕਾਲਜ ਵਲੋਂ ਇਨਾਮ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ |
ਪਿਛਲੀ ਖ਼ਬਰ ਦੂਰ-ਦੁਰਾਡੇ ਸੇਵਾਵਾਂ ਨਿਭਾ ਰਹੀਆਂ ਪੰਜਾਬ ਦੀਆਂ ਧੀਆਂ ਨੂੰ ਭਗਵੰਤ ਮਾਨ ਸਰਕਾਰ ਤੋਂ ਵੱਡੀਆਂ ਆਸਾਂ ਅਗਲੀ ਖ਼ਬਰ ਬੈਂਕਾਂ ਦੇ ਅਧਿਕਾਰੀ ਤੇ ਮੁਲਾਜ਼ਮ ਦੇਸ਼ ਵਿਆਪੀ ਹੜਤਾਲ 'ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।