04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਡੀ.ਐਸ.ਪੀ. ਰਾਜਵੀਰ ਸਿੰਘ ਨੇ ਰਾਤ ਸਮੇਂ ਕੀਤੀ ਰੇਲਵੇ ਸਟੇਸ਼ਨ ਦੀ ਅਚਾਨਕ ਚੈਕਿੰਗ-ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 28-01-2026
ਗੁਰੂਹਰਸਹਾਏ, 27 ਜਨਵਰੀ (ਕਪਿਲ ਕੰਧਾਰੀ)-ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਂਦਿਆਂ ਅਤੇ ਅਪਰਾਧਿਕ ਗਤੀਵਿਧੀਆਂ 'ਤੇ ਨਕੇਲ ਕੱਸਣ ਦੇ ਮੱਦੇਨਜ਼ਰ ਸਬ ਡਵੀਜ਼ਨ ਗੁਰੂਹਰਸਹਾਏ ਦੇ ਡੀ.ਐੱਸ.ਪੀ. ਰਾਜਵੀਰ ਸਿੰਘ ਵਲੋਂ ਰਾਤ ਸਮੇਂ ਰੇਲਵੇ ਸਟੇਸ਼ਨ ਦੀ ਅਚਾਨਕ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨਾਲ ਥਾਣਾ ਮੁਖੀ ਗੁਰਜੰਟ ਸਿੰਘ ਸਮੇਤ ਪੁਲਿਸ ਫੋਰਸ ਵੀ ਮੌਜੂਦ ਰਹੀ | ਚੈਕਿੰਗ ਦੌਰਾਨ ਡੀ.ਐੱਸ.ਪੀ. ਰਾਜਵੀਰ ਸਿੰਘ ਵਲੋਂ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮਾਂ, ਟਿਕਟ ਘਰ, ਉਡੀਕ ਘਰ, ਫੁੱਟ ਓਵਰ ਬਿ੍ਜ ਅਤੇ ਸਟੇਸ਼ਨ ਦੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਡੀ.ਐੱਸ.ਪੀ. ਰਾਜਵੀਰ ਸਿੰਘ ਵਲੋਂ ਰੇਲਗੱਡੀ ਵਿਚ ਯਾਤਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਜਾਣਕਾਰੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ | ਡੀ.ਐੱਸ.ਪੀ. ਰਾਜਵੀਰ ਸਿੰਘ ਨੇ ਡਿਊਟੀ 'ਤੇ ਤੈਨਾਤ ਪੁਲਿਸ ਕਰਮਚਾਰੀਆਂ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਰਾਤ ਸਮੇਂ ਖ਼ਾਸ ਤੌਰ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਰੇਲਵੇ ਸਟੇਸ਼ਨ ਵਰਗੀਆਂ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਹੋਣੇ ਬਹੁਤ ਜ਼ਰੂਰੀ ਹਨ | ਇਸ ਮੌਕੇ ਡੀ.ਐੱਸ.ਪੀ. ਰਾਜਵੀਰ ਸਿੰਘ ਨੇ ਆਮ ਲੋਕਾਂ ਅਤੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਅਪਰਾਧ 'ਤੇ ਕਾਬੂ ਪਾਇਆ ਜਾ ਸਕਦਾ ਹੈ | ਰੇਲਵੇ ਸਟੇਸ਼ਨ 'ਤੇ ਪੁਲਿਸ ਵਲੋਂ ਕੀਤੀ ਗਈ ਚੈਕਿੰਗ ਦੀ ਯਾਤਰੀਆਂ ਅਤੇ ਆਮ ਲੋਕਾਂ ਨੇ ਪੁਲਿਸ ਦੀ ਇਸ ਕੰਮ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਜਲਾਲਾਬਾਦ ਤਹਿਸੀਲ 'ਚ ਹੋਏ ਸਮਾਗਮ ਮਹਿਜ਼ ਰਸਮੀ ਸਾਬਿਤ ਹੋਏ ਅਗਲੀ ਖ਼ਬਰ ਫ਼ੌਜੀ ਨੇ ਕੀਤੀ ਹਮਲਾਵਰਾਂ 'ਤੇ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।