03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 29-01-2026
ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਕੁੱਟਮਾਰ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੀਲ ਕੁਮਾਰ ਪੁੱਤਰ ਯੋਗਰਾਜ ਵਾਸੀ ਜੱਟੀਆਂ ਮੁਹੱਲਾ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਦੀਪ ਕੁਮਾਰ ਪੁੱਤਰ ਸੰਜੇ ਕੁਮਾਰ, ਪ੍ਰਸ਼ੋਤਮ ਕੁਮਾਰ ਪੁੱਤਰ ਲੀਲੂ ਰਾਮ, ਅਮਨ ਕੁਮਾਰ ਪੁੱਤਰ ਪ੍ਰਸੋਤ ਕੁਮਾਰ, ਲੱਕੀ ਪੁੱਤਰ ਮੁਕੇਸ਼ ਕੁਮਾਰ, ਸੈਮ ਕੁਮਾਰ ਪੁੱਤਰ ਮੁਕੇਸ਼ ਕੁਮਾਰ, ਸਮੀਰ ਪੁੱਤਰ ਮੁਕੇਸ਼ ਕੁਮਾਰ, ਸੋਰਵ ਪੁੱਤਰ ਬੱਟੀ, ਵੰਸ਼ ਵਾਸੀ ਜੱਟੀਆਂ ਮੁਹੱਲਾ ਫ਼ਾਜ਼ਿਲਕਾ ਨੇ ਉਸ ਦੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਹਫ਼ਤਾਵਾਰੀ ਮੁਫ਼ਤ ਮੈਡੀਕਲ ਕੈਂਪ 'ਚ 65 ਮਰੀਜ਼ਾਂ ਦੀ ਸਿਹਤ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।