02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ 2 ਫਰਵਰੀ ਨੂੰ ਸਿਵਲ ਹਸਪਤਾਲ ਵਿਖੇ ਲੱਗੇਗਾ ਕੈਂਪ-ਏ. ਡੀ. ਸੀ.

ਅਜੀਤ ਡੈਸਕ 30-01-2026
ਫ਼ਾਜ਼ਿਲਕਾ, 29 ਜਨਵਰੀ (ਦਵਿੰਦਰ ਪਾਲ ਸਿੰਘ)-ਸਾਡੇ ਬਜ਼ੁਰਗ ਸਾਡਾ ਮਾਣ ਹਨ ਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਨੇ 'ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਸੰਬੰਧੀ 2 ਫਰਵਰੀ ਨੂੰ ਸਿਵਲ ਹਸਪਤਾਲ ਵਿਖੇ ਲਗਾਏ ਜਾਣ ਵਾਲੇ ਕੈਂਪ ਸੰਬੰਧੀ ਜਾਣਕਾਰੀ ਦੇਣ ਮੌਕੇ ਕੀਤਾ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਬਜ਼ੁਰਗ ਨਾਗਰਿਕਾਂ ਨੂੰ ਸੁਖਾਵੇਂ ਮਾਹੌਲ ਵਿਚ ਵੱਖ-ਵੱਖ ਸੇਵਾਵਾਂ ਦੇਣ ਲਈ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ, ਜਿਸ ਦੀ ਸ਼ੁਰੂਆਤ 2 ਫਰਵਰੀ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਕੈਂਪ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਹ ਕੈਂਪ ਬਾਕੀ ਹਲਕਿਆਂ ਵਿਚ ਵੀ ਲਗਾਏ ਜਾਣਗੇ | ਉਨ੍ਹਾਂ ਨੇ ਪੁਲਿਸ ਵਿਭਾਗ, ਸਿਹਤ ਵਿਭਾਗ, ਸੇਵਾ ਕੇਂਦਰ ਆਦਿ ਵਿਭਾਗਾਂ ਨੂੰ ਅਗਾਉਂ ਪ੍ਰਬੰਧ ਕਰਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜ੍ਹਵਾਲ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬਜ਼ੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸੇਵਾਵਾਂ, ਸਿਹਤ ਵਿਭਾਗ ਵਲੋਂ ਵੱਖ-ਵੱਖ ਤਰ੍ਹਾਂ ਦੇ ਮੁਫ਼ਤ ਸਿਹਤ ਚੈੱਕਅਪ ਕੀਤੇ ਜਾਣਗੇ ਤੇ ਲੋੜੀਂਦੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ | ਇਸ ਦੌਰਾਨ ਅੱਖਾਂ ਦਾ ਇਲਾਜ ਕਰਵਾਉਣ ਆਉਣ ਵਾਲੇ ਬਜ਼ੁਰਗਾਂ ਦੀ ਅਸੈਸਮੈਂਟ ਕਰਕੇ ਸਮੇਂ ਅਨੁਸਾਰ ਸਰਜਰੀਆਂ ਵੀ ਕਰਵਾਈਆਂ ਜਾਣਗੀਆਂ | ਇਸੇ ਤਰਾਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ | ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕਾਂ ਨੰੂ ਬੈਂਕਾਂ ਦੀਆਂ ਸਕੀਮਾਂ ਤੇ ਆਨਲਾਈਨ ਫਰਾਡ ਤੋਂ ਬਚਾਅ ਸੰਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਨੇ ਜ਼ਿਲੇ੍ਹ ਦੇ ਬਜ਼ੁਰਗਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ | ਇਸ ਮੌਕੇ ਸੁਖਚਰਨ ਸਿੰਘ ਏ. ਟੀ. ਓ., ਰੈੱਡ ਕਰਾਸ ਤੋਂ ਸੰਜੀਵ ਸੇਠੀ, ਸੀ. ਡੀ. ਪੀ. ਓ. ਮੈਡਮ ਨਵਦੀਪ, ਸੇਵਾ ਕੇਂਦਰ ਤੋਂ ਕੁਨਾਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ |
ਪਿਛਲੀ ਖ਼ਬਰ ਅਬੋਹਰ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ-ਅਰੁਣ ਨਾਰੰਗ ਅਗਲੀ ਖ਼ਬਰ ਮੈਡਮ ਸਿਲਵੀ ਸਟੇਟ ਪੱਧਰੀ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।