02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ-ਪਿੰਡ/ਵਾਰਡ-ਵਾਰਡ 'ਚ ਬਣਾਏ ਜਾ ਰਹੇ ਹਨ 10 ਲੱਖ ਦੇ ਇਲਾਜ ਦੇ ਮੁਫ਼ਤ ਕਾਰਡ-ਵਿਧਾਇਕ ਸਵਨਾ

ਅਜੀਤ ਡੈਸਕ 30-01-2026
ਫ਼ਾਜ਼ਿਲਕਾ, 29 ਜਨਵਰੀ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਸਹੂਲਤਾਂ ਦੇਣ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹ,ੈ ਜਿਸ 'ਚ 10 ਲੱਖ ਤੱਕ ਦਾ ਮੁਫ਼ਤ ਇਲਾਜ ਹਰ ਪਰਿਵਾਰ ਨੂੰ ਮਿਲੇਗਾ | ਇਹ ਪ੍ਰਗਟਾਵਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ-ਪਿੰਡ/ਵਾਰਡ-ਵਾਰਡ ਜਾ ਕੇ ਲੋਕਾਂ ਦੇ ਬਣਾਏ ਜਾ ਰਹੇ 10 ਲੱਖ ਤੱਕ ਦੇ ਮੁਫ਼ਤ ਕਾਰਡਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ | ਵਿਧਾਇਕ ਸਵਨਾ ਨੇ ਕਿਹਾ ਕਿ ਇਹ ਯੋਜਨਾ ਹਰ ਘਰ ਤੱਕ ਪਹੁੰਚਾਈ ਜਾ ਰਹੀ ਹੈ ਕਿਸੇ ਵੀ ਪਰਿਵਾਰ ਨੂੰ ਇਸ ਯੋਜਨਾਂ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਬਿਨਾਂ ਕਿਸੇ ਭੇਦਭਾਵ ਦੇ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਪਿੰਡ ਹਰ ਵਾਰਡ ਵਿਚ ਕੈਂਪ ਲਗਾ ਕੇ ਨਾਗਰਿਕਾਂ ਨੂੰ ਇਸ ਯੋਜਨਾ ਅਧੀਨ ਕਵਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਦਸਤਾਵੇਜ਼ ਲਾਜ਼ਮੀ ਹਨ | ਵਿਧਾਇਕ ਸਵਨਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਸਦਕਾ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਹਰੇਕ ਨਾਗਰਿਕ ਤੰਦਰੁਸਤ ਤੇ ਬਿਮਾਰੀਆਂ ਮੁਕਤ ਰਹੇ, ਪਰ ਜੇ ਕਿਸੇ ਨੂੰ ਐਮਰਜੈਂਸੀ ਜ਼ਰੂਰਤ ਪੈਂਦੀ ਹੈ ਤਾਂ ਉਹ ਇਸ ਕਾਰਡ ਨਾਲ ਆਪਣਾ ਇਲਾਜ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਕਾਰਡ ਵਿਚ ਵੱਡੇ ਇਲਾਜ ਕਿਡਨੀ, ਦਿਮਾਗ਼ੀ ਰੋਗਾਂ, ਕੈਂਸਰ ਆਦਿ ਸ਼ਾਮਿਲ ਕੀਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਵੇਗੀ |
ਪਿਛਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਚਾਹਲਾਂ ਵਾਲੀ ਵਿਖੇ ਸਰ੍ਹੋਂ ਦੀ ਫ਼ਸਲ ਸੰਬੰਧੀ ਕਿਸਾਨ ਕੈਂਪ ਦਾ ਆਯੋਜਨ ਅਗਲੀ ਖ਼ਬਰ ਅਬੋਹਰ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦਾ ਕੰਮ ਸ਼ੁਰੂ-ਅਰੁਣ ਨਾਰੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।