ਫ਼ਾਜ਼ਿਲਕਾ, 29 ਜਨਵਰੀ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਸੈਸ਼ਨ 2026-27 ਲਈ ਵਿਸ਼ੇਸ਼ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਲਈ ਫ਼ਾਜ਼ਿਲਕਾ ਜ਼ਿਲੇ੍ਹ ਲਈ ਇਕ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਇਥੋਂ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਬੋਲਦਿਆਂ ਮੈਡਮ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ ਵਿਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿਚ ਚਾਰ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨਸ ਸਥਾਪਿਤ ਕਰਨ ਦੇ ਨਾਲ ਨਾਲ ਅਧਿਆਪਕਾਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਤੋਂ ਬਿਨਾਂ ਵਿਦਿਆਰਥੀਆਂ ਲਈ ਮੁਫ਼ਤ ਵਰਦੀਆਂ ਤੇ ਕਿਤਾਬਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿਚ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਉਪਲਬਧ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਮਾਰਟ ਕਲਾਸ ਰੂਮ, ਐਲ. ਈ. ਡੀ. ਪ੍ਰਾਜੈਕਟ, ਇੰਟਰ ਐਕਟਿਵ ਪੈਨਲ ਵਰਗੇ ਆਧੁਨਿਕ ਸਾਧਨਾਂ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਖੇਡ ਵਿਧੀ ਤੇ ਤਕਨੀਕੀ ਸਾਧਨਾਂ ਰਾਹੀਂ ਉੱਤਮ ਸਿੱਖਿਆ ਦਾ ਪ੍ਰਬੰਧ ਹੈ | ਦਾਖ਼ਲੇ ਲਈ ਕੋਈ ਫ਼ੀਸ ਨਹੀਂ ਹੈ ਬਲਕਿ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੀ ਸਰਕਾਰੀ ਸਕੂਲਾਂ ਵਿਚ ਦਿੱਤੇ ਜਾਂਦੇ ਹਨ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਾਜ਼ਿਲਕਾ 2 ਪ੍ਰਮੋਦ ਕੁਮਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਾਜ਼ਿਲਕਾ 1 ਸੁਨੀਲ ਕੁਮਾਰ ਨੇ ਦੱਸਿਆ ਕਿ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਹੋ ਰਹੇ | ਉਨ੍ਹਾਂ ਕਿਹਾ ਕਿ ਮਾਪੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ | ਇਸ ਮੌਕੇ ਬੀ. ਐਨ. ਓ. ਗੁਲਸ਼ਨ ਕੁਮਾਰ, ਪਿ੍ੰਸੀਪਲ ਹਰੀ ਚੰਦ ਕੰਬੋਜ, ਪਿ੍ੰਸੀਪਲ ਸੁਤੰਤਰ ਪਾਠਕ, ਪਿ੍ੰਸੀਪਲ ਪਰਵਿੰਦਰ ਕੁਮਾਰ, ਨੈਸ਼ਨਲ ਐਵਾਰਡੀ ਅਧਿਆਪਕ ਲਵਜੀਤ ਸਿੰਘ ਗਰੇਵਾਲ, ਡੀ. ਐੱਸ. ਐਮ. ਪ੍ਰਦੀਪ ਕੰਬੋਜ, ਡੀ. ਆਰ. ਸੀ. ਸੁਰਜੀਤ ਸਿੰਘ, ਸੀ. ਐੱਚ. ਟੀ. ਮਨੋਜ ਧੂੜੀਆ, ਕੁਲਬੀਰ ਸਿੰਘ, ਮੈਡਮ ਨੀਲਮ ਬਜਾਜ, ਪ੍ਰਵੀਨ ਕੌਰ, ਮੈਡਮ ਅੰਜੂ ਰਾਣੀ, ਮੈਡਮ ਗੀਤਾ ਰਾਣੀ, ਮੈਡਮ ਰਿਤੂ, ਅਧਿਆਪਕ ਦਿਲਜੀਤ ਸਿੰਘ ਚੀਮਾ, ਸੁਰਿੰਦਰ ਕੰਬੋਜ, ਰਜਿੰਦਰ ਕੁਮਾਰ, ਸਿਮਲਜੀਤ ਸਿੰਘ ਇਨਕਲਾਬ ਗਿੱਲ, ਪ੍ਰਦੀਪ ਕੁੱਕੜ, ਸਵੀਕਾਰ ਗਾਂਧੀ ਤੇ ਹੋਰ ਅਧਿਆਪਕ ਮੌਜੂਦ ਸਨ |