31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਰੇਤੇ ਵਾਲੀ ਭੈਣੀ ਵਿਖੇ ਸਿਲਾਈ ਕੇਂਦਰ ਦੀ ਸ਼ੁਰੂਆਤ

ਅਜੀਤ ਡੈਸਕ 30-01-2026
ਫ਼ਾਜ਼ਿਲਕਾ, 29 ਜਨਵਰੀ (ਦਵਿੰਦਰ ਪਾਲ ਸਿੰਘ)-ਹਲਕਾ ਫ਼ਾਜ਼ਿਲਕਾ ਦੀਆਂ ਅÏਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਦੇ ਮਕਸਦ ਨਾਲ 'ਟੀਮ ਪੂਜਾ ਲੂਥਰਾ' ਵਲੋਂ ਇਕ ਹੋਰ ਸ਼ਲਾਘਾਯੋਗ ਪਹਿਲਕਦਮੀ ਕੀਤੀ ਗਈ ਹੈ | ਗਣਤੰਤਰ ਦਿਵਸ ਦੇ ਸ਼ੁੱਭ ਮੌਕੇ 'ਤੇ ਪਿੰਡ ਰੇਤੇ ਵਾਲੀ ਭੈਣੀ ਵਿਖੇ ਇਕ ਨਵੇਂ ਮੁਫ਼ਤ ਸਿਲਾਈ ਕੇਂਦਰ ਦਾ ਉਦਘਾਟਨ ਕੀਤਾ | ਇਹ ਦਿਨ ਸੁਸਾਇਟੀ ਦੇ ਸਕੱਤਰ ਸੁਭਾਸ਼ ਕੰਬੋਜ ਦੇ ਜਨਮ ਦਿਨ ਨੂੰ ਸਮਰਪਿਤ ਕਰਦਿਆਂ ਸਮਾਜ ਸੇਵਾ ਦੇ ਰੂਪ ਵਿਚ ਮਨਾਇਆ | ਇਸ ਮੌਕੇ ਟੀਮ ਦੀ ਮੁੱਖ ਮੈਂਬਰ ਪੂਜਾ ਲੂਥਰਾ ਨੇ ਦੱਸਿਆ ਕਿ ਇਸ ਕੇਂਦਰ ਦਾ ਮੁੱਖ ਉਦੇਸ਼ ਪਿੰਡ ਦੀਆਂ ਲੋੜਵੰਦ ਅÏਰਤਾਂ ਤੇ ਕੁੜੀਆਂ ਨੂੰ ਸਿਲਾਈ-ਕਢਾਈ ਦੀ ਮੁਫ਼ਤ ਸਿਖਲਾਈ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬਾਂਡੀਵਾਲਾ, ਸਾਬੂਆਣਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵੀ ਸਿਖਲਾਈ ਕੇਂਦਰ ਸਫਲਤਾਪੂਰਵਕ ਚੱਲ ਰਹੇ ਹਨ | ਪੂਜਾ ਲੂਥਰਾ ਨੇ ਜਾਣਕਾਰੀ ਦਿੱਤੀ ਕਿ 15 ਅਗਸਤ ਨੂੰ ਪਹਿਲੇ ਪੜਾਅ ਤਹਿਤ ਮਸ਼ੀਨਾਂ ਵੰਡੀਆਂ ਗਈਆਂ ਸਨ ਅਤੇ ਹੁਣ 26 ਜਨਵਰੀ ਨੂੰ 5 ਹੋਰ ਸਿਲਾਈ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਸਿਖਲਾਈ ਵਿਚ ਕੋਈ ਰੁਕਾਵਟ ਨਾ ਆਵੇ | ਕੋਰਸ ਪੂਰਾ ਹੋਣ 'ਤੇ ਸਿਖਿਆਰਥਣਾਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਣਗੇ | ਇਹ ਕੇਂਦਰ ਗੁਰਦੁਆਰਾ ਸਾਹਿਬ ਵਰਗੀ ਸਾਂਝੀ ਥਾਂ 'ਤੇ ਖੋਲਿ੍ਹਆ ਗਿਆ ਹੈ ਤਾਂ ਜੋ ਹਰ ਵਰਗ ਦੀ ਮਹਿਲਾ ਬਿਨਾਂ ਕਿਸੇ ਦਿੱਕਤ ਦੇ ਉੱਥੇ ਪਹੁੰਚ ਸਕੇ | ਕੇਂਦਰ ਦੀ ਸਿਖਲਾਈ ਦਾ ਸਾਰਾ ਖਰਚਾ ਤੇ ਅਧਿਆਪਕ ਦੀ ਤਨਖ਼ਾਹ ਸੁਸਾਇਟੀ ਵਲੋਂ ਦਿੱਤੀ ਜਾਵੇਗੀ | ਇਸ ਕੇਂਦਰ ਦੀ ਇੰਚਾਰਜ ਵਜੋਂ ਸੰਦੀਪ ਕੌਰ ਦੀ ਨਿਯੁਕਤੀ ਕੀਤੀ ਗਈ ਹੈ | ਸੁਸਾਇਟੀ ਦੇ ਸਕੱਤਰ ਸੁਭਾਸ਼ ਕੰਬੋਜ ਨੇ ਕਿਹਾ ਕਿ ਜਦੋਂ ਇਕ ਅÏਰਤ ਸਸ਼ਕਤ ਹੁੰਦੀ ਹੈ ਤਾਂ ਪੂਰਾ ਪਰਿਵਾਰ ਤਰੱਕੀ ਕਰਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਜਿਹੇ ਹੋਰ ਵੀ ਸਮਾਜ ਸੇਵੀ ਕਾਰਜ ਜਾਰੀ ਰਹਿਣਗੇ | ਪਿੰਡ ਵਾਸੀਆਂ ਨੇ ਟੀਮ ਪੂਜਾ ਲੂਥਰਾ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਕਰਵਾਏ ਧਾਰਮਿਕ ਸਮਾਗਮ 'ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਬੀ. ਐੱਸ. ਐੱਫ ਵਲੋਂ ਸਰਹੱਦੀ ਪਿੰਡ ਗਜਨੀ ਵਾਲਾ ਤੋਂ 339 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।