31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੱਖੂ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲਾ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 30-01-2026
ਮੱਖੂ, 29 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਮੱਖੂ ਬਲਾਕ ਦੇ ਪਿੰਡ ਨਿਜ਼ਾਮ ਦੀਨ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਬੀ. ਪੀ. ਈ. ਓ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਵਿਸ਼ੇਸ਼ ਸਮਾਰੋਹ ਅਤੇ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲ ਵਿਖੇ ਆਪਣੇ ਬੱਚੇ ਦਾਖਲ ਕਰਾਉਣ ਲਈ ਵਿਸ਼ੇਸ਼ ਰੈਲੀ ਕੱਢੀ ਗਈ | ਇਹ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਮੂਲੀਅਤ ਕਰਦਿਆਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੇ ਛੋਟੇ ਭਰਾ ਨਰਿੰਦਰ ਕਟਾਰੀਆ ਪ੍ਰਧਾਨ ਨਗਰ ਪੰਚਾਇਤ ਮੱਖੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪਹਿਲੇ ਵਰ੍ਹੇ ਤੋਂ ਹੀ ਸਰਕਾਰੀ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਵਿਸ਼ੇਸ਼ ਗਰਾਂਟਾਂ ਜਾਰੀ ਕਰਕੇ ਸਕੂਲੀ ਬੱਚਿਆਂ ਲਈ ਹਰ ਪ੍ਰਕਾਰ ਦਾ ਸਹਿਯੋਗ ਕੀਤਾ ਜਾ ਰਿਹਾ ਹੈ, ਤਾਂ ਜੋ ਇਨ੍ਹਾਂ ਬੱਚਿਆਂ ਦਾ ਉਤਸ਼ਾਹ ਸਰਕਾਰੀ ਸਕੂਲ ਵੱਲ ਵਧੇ | ਇਸ ਮੌਕੇ ਮੈਡਮ ਸੁਖਵਿੰਦਰ ਕੌਰ ਬੀ. ਪੀ. ਈ. ਓ., ਹਰਪਾਲ ਸਿੰਘ ਸੀ. ਐੱਚ. ਟੀ., ਮੈਡਮ ਅੰਜਲੀ ਸੀ. ਐੱਚ. ਟੀ., ਮੈਡਮ ਸਤਵੀਰ ਕੌਰ ਸੀ. ਐੱਚ. ਟੀ., ਸੰਦੀਪ ਕੁਮਾਰ ਬੀ.ਆਰ.ਸੀ, ਅਧਿਆਪਕ ਪ੍ਰੇਕਸਾ, ਅਧਿਆਪਕ ਚੰਦਨ ਗਾਂਧੀ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵਲੋਂ ਕੀਤੇ ਗਏ ਸਰਕਾਰੀ ਸਕੂਲਾਂ ਲਈ ਵਿਸ਼ੇਸ਼ ਯਤਨਾਂ ਦੀ ਸ਼ਲਾਘਾ ਕਰਦਿਆਂ ਦਾਖਲਾ ਮੁਹਿੰਮ ਤਹਿਤ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਦਾਖਲ ਕਰਾਉਣ ਲਈ ਵਿਸ਼ੇਸ਼ ਅਪੀਲ ਕੀਤੀ | ਇਸ ਦਾਖ਼ਲਾ ਮੁਹਿੰਮ ਤਹਿਤ ਬਲਾਕ ਪੱਧਰੀ ਰੱਖੇ ਸਮਾਰੋਹ ਦੌਰਾਨ ਸੀਨੀਅਰ 'ਆਪ' ਆਗੂ ਜਰਨੈਲ ਸਿੰਘ ਸੰਧੂ, ਸਰਪੰਚ ਰਣਜੀਤ ਸਿੰਘ ਰਾਣਾ ਬਾਹਰ ਵਾਲੀ, ਨੰਬਰਦਾਰ ਰਾਜ ਬਹਾਦਰ ਸਿੰਘ, ਗੁਰਮੇਜ ਸਿੰਘ ਸੰਧੂ ਤਲਵੰਡੀ, ਦਲਜੀਤ ਸਿੰਘ ਸੰਧੂ, ਰਣਜੀਤ ਸਿੰਘ ਮਿੰਟੂ, ਸਰਪੰਚ ਦਿਲਬਾਗ ਸਿੰਘ, ਮਨਜੀਤ ਸਿੰਘ ਮੈਂਬਰ ਪੰਚਾਇਤ, ਕਸ਼ਮੀਰ ਸਿੰਘ, ਬਗ਼ੀਚਾ ਸਿੰਘ ਸੰਧੂ ਆਦਿ ਤੋਂ ਇਲਾਵਾ ਬਲਾਕ ਮੱਖੂ ਦੇ ਸਰਕਾਰੀ ਪ੍ਰਾਇਮਰੀ, ਅੱਪਰ ਪ੍ਰਾਇਮਰੀ ਸਕੂਲਾਂ ਦੇ ਇੰਚਾਰਜ, ਅਧਿਆਪਕ ਵਿਦਿਆਰਥੀ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਸੰਘਰਸ਼ ਦੀ ਰੂਪ-ਰੇਖਾ ਉਲੀਕਣ ਲਈ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।