ਜਲਾਲਾਬਾਦ, 18 ਫਰਵਰੀ (ਕਰਨ ਚੁਚਰਾ)-ਸਮਾਜ ਸੇਵਾ ਦੀ ਲੜੀ ਤਹਿਤ ਜਲਾਲਾਬਾਦ ਵਿਚ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਕੁੱਲ 65 ਮਰੀਜ਼ਾਂ ਦੀ ਸਿਹਤ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ | ਕੈਂਪ ਦਾ ਮਕਸਦ ਇਲਾਕੇ ਦੇ ਲੋੜਵੰਦ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣਾ ਸੀ | ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਿਤ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ | ਵਿਸ਼ੇਸ਼ ਤੌਰ 'ਤੇ ਡਾ. ਓਮ ਪ੍ਰਕਾਸ਼ ਕੰਬੋਜ ਨੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਮਰੀਜ਼ਾਂ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਵਿਜੇ ਬਾਘਲਾ, ਗੁਰਚਰਨ ਕਮੀਰਿਆ, ਬਿੱਟੂ ਬੱਬਰ, ਰਮੇਸ਼ ਰਾਠੀ, ਮੈਡਮ ਰਮਨ, ਸੁਰੇਸ਼ ਚੌਹਾਨ ਅਤੇ ਮਾਣਿਕ ਚੌਹਾਨ ਨੇ ਕੈਂਪ ਦੀ ਸਫਲਤਾ ਲਈ ਅਹਿਮ ਯੋਗਦਾਨ ਦਿੱਤਾ |