ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨ ਦੇ ਉਦੇਸ਼ ਨਾਲ ਆਤਮ ਵੱਲਭ ਪਬਲਿਕ ਸਕੂਲ ਵਲੋਂ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਵੂਪਰ ਐਂਡਲੈੱਸ ਐਡਵੈਂਚਰ' ਦੀ ਇਕ ਰੋਮਾਂਚਕ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ | ਇਸ ਦੌਰੇ ਦੌਰਾਨ ਬੱਚਿਆਂ ਨੇ ਵੱਖ-ਵੱਖ ਐਡਵੈਂਚਰ ਰਾਈਡਸ ਅਤੇ ਮਨੋਰੰਜਕ ਗਤੀਵਿਧੀਆਂ ਦਾ ਭਰਪੂਰ ਅਨੰਦ ਲਿਆ | ਪੂਰਾ ਦਿਨ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਉਤਸ਼ਾਹ, ਖ਼ੁਸ਼ੀ ਅਤੇ ਕੁੱਝ ਨਵਾਂ ਸਿੱਖਣ ਦੀ ਜਿਗਿਆਸਾ ਸਾਫ਼ ਦਿਖਾਈ ਦਿੱਤੀ | ਰੋਮਾਂਚਕ ਝੂਲਿਆਂ, ਖੇਡ ਗਤੀਵਿਧੀਆਂ ਅਤੇ ਸਮੂਹਿਕ ਮਨੋਰੰਜਨ ਪ੍ਰੋਗਰਾਮਾਂ ਰਾਹੀਂ ਬੱਚਿਆਂ ਨੂੰ ਸਿੱਖਣ ਦੇ ਨਾਲ-ਨਾਲ ਅਨੰਦ ਲੈਣ ਦਾ ਵੀ ਮੌਕਾ ਮਿਲਿਆ | ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਪਿ੍ੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਉਪ-ਪਿ੍ੰਸੀਪਲ ਸ੍ਰੀਮਤੀ ਸੀਮਾ ਸ਼ਰਮਾ, ਐਗਜ਼ੀਕਿਊਟਿਵ ਡਾਇਰੈਕਟਰ ਦੀਪਕ ਸ਼ਰਮਾ ਅਤੇ ਪੀ.ਟੀ.ਏ ਪ੍ਰਧਾਨ ਨਰਿੰਦਰ ਸਚਦੇਵਾ ਨੇ ਦੱਸਿਆ ਕਿ ਅਜਿਹੇ ਵਿੱਦਿਅਕ ਦੌਰੇ ਬੱਚਿਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ |