18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਰਾਸ਼ਟਰੀ ਖਾਦ ਤੇਲ ਮਿਸ਼ਨ ਤਹਿਤ ਖੂਈਆਂ ਸਰਵਰ ਵਿਖੇ 'ਖੇਤ ਦਿਵਸ' ਮਨਾਇਆ <br/>

ਖੂਈਆਂ ਸਰਵਰ ਵਿਖੇ ਕਿਸਾਨਾਂ ਨੂੰ ਰਾਈ ਦੀ ਫ਼ਸਲ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਅਫ਼ਸਰ ਪਰਮਿੰਦਰ ਸਿੰਘ ਧੰਜੂ ਅਤੇ ਪੀ.ਏ.ਯੂ.ਦੇ ਵਿਗਿਆਨੀ ਡਾ. ਜਗਦੀਸ਼ ਅਰੋੜਾ | ਅਜੀਤ ਤਸਵੀਰ <br/> 19-02-2026
ਫ਼ਾਜ਼ਿਲਕਾ, 18 ਫਰਵਰੀ (ਦਵਿੰਦਰ ਪਾਲ ਸਿੰਘ)-ਰਾਸ਼ਟਰੀ ਖਾਦ ਤੇਲ ਮਿਸ਼ਨ ਯੋਜਨਾ ਦੇ ਤਹਿਤ ਰਾਈ ਦੀ ਫ਼ਸਲ ਨਾਲ ਸਬੰਧਿਤ ਇਕ ਵਿਸ਼ੇਸ਼ 'ਖੇਤ ਦਿਵਸ' ਬਲਾਕ ਖੂਈਆਂ ਸਰਵਰ ਵਿਖੇ ਆਯੋਜਿਤ ਕੀਤਾ ਗਿਆ | ਇਹ ਪ੍ਰੋਗਰਾਮ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ.ਹਰਪ੍ਰੀਤਪਾਲ ਕੌਰ ਦੀ ਯੋਗ ਅਗਵਾਈ ਹੇਠ ਸੰਪੰਨ ਹੋਇਆ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਪਰਮਿੰਦਰ ਸਿੰਘ ਧੰਜੂ, ਖੇਤੀਬਾੜੀ ਵਿਕਾਸ ਅਫ਼ਸਰ ਆਸ਼ੀਸ਼ ਸ਼ਰਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ. ਜਗਦੀਸ਼ ਅਰੋੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਦੌਰਾਨ ਪੀ.ਏ.ਯੂ ਦੇ ਵਿਗਿਆਨੀ ਡਾ.ਜਗਦੀਸ਼ ਅਰੋੜਾ ਨੇ ਕਿਸਾਨਾਂ ਨੂੰ ਰਾਈ ਦੀ ਉੱਨਤ ਖੇਤੀ ਅਤੇ ਨਵੀਨਤਮ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਫ਼ਸਲ ਦੀ ਸਹੀ ਸਮੇਂ 'ਤੇ ਬਿਜਾਈ, ਉੱਤਮ ਕਿਸਮਾਂ ਦੀ ਚੋਣ, ਸੰਤੁਲਿਤ ਖਾਦ ਪ੍ਰਬੰਧਨ ਅਤੇ ਕੀੜੇ-ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ | ਬਲਾਕ ਖੇਤੀਬਾੜੀ ਅਫ਼ਸਰ ਪਰਮਿੰਦਰ ਸਿੰਘ ਧੰਜੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੀ ਧਰਤੀ ਰਾਈ, ਸਰ੍ਹੋਂ, ਸੂਰਜਮੁਖੀ, ਮੂੰਗਫਲੀ ਅਤੇ ਤਿਲ ਵਰਗੀਆਂ ਤੇਲ ਬੀਜ ਫ਼ਸਲਾਂ ਲਈ ਬਹੁਤ ਢੁਕਵੀਂ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਫ਼ਸਲਾਂ ਨਾਲ ਜਿੱਥੇ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲਦਾ ਹੈ, ਉੱਥੇ ਹੀ ਜ਼ਮੀਨ ਦੀ ਸਿਹਤ ਸੁਧਰਦੀ ਹੈ ਅਤੇ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੁੰਦਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਇਹ ਫ਼ਸਲਾਂ ਘੱਟ ਪਾਣੀ ਨਾਲ ਚੰਗੀ ਪੈਦਾਵਾਰ ਦਿੰਦੀਆਂ ਹਨ, ਜੋ ਪਾਣੀ ਬਚਾਉਣ ਵਿਚ ਸਹਾਈ ਸਿੱਧ ਹੁੰਦੀਆਂ ਹਨ | ਖੇਤੀਬਾੜੀ ਵਿਕਾਸ ਅਫ਼ਸਰ ਆਸ਼ੀਸ਼ ਸ਼ਰਮਾ ਨੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਅਤੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕੀਤਾ | ਇਸ ਮੌਕੇ ਹਾਜ਼ਰ ਕਿਸਾਨਾਂ ਨੇ ਪ੍ਰਦਰਸ਼ਨੀ ਖੇਤਾਂ ਦਾ ਦੌਰਾ ਕੀਤਾ ਅਤੇ ਵਿਗਿਆਨਕ ਤਰੀਕਿਆਂ ਨਾਲ ਖੇਤੀ ਕਰਨ ਦਾ ਅਹਿਦ ਲਿਆ |

ਪਿਛਲੀ ਖ਼ਬਰ ਸ੍ਰੀ ਸ਼ਿਵ ਮੰਦਰ ਚੈਰੀਟੇਬਲ ਸੁਸਾਇਟੀ ਵਲੋਂ ਮੇਰਾ ਅਬੋਹਰ ਫ਼ਰੀ ਲੀਗਲ ਸਰਵਿਸ ਟੀਮ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਬੈਡਮਿੰਟਨ ਕੋਰਟ 'ਤੇ ਫ਼ਾਜ਼ਿਲਕਾ ਦੀ ਬੇਟੀ ਦਾ ਜਲਵਾ-ਸਿਮਰਨ ਗਿਲਹੋਤਰਾ ਨੇ ਜਿੱਤੇ ਸੋਨੇ ਅਤੇ ਚਾਂਦੀ ਦੇ ਤਗਮੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।